29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕਰੀਅਰ ਗਾਈਡੈਂਸ ਵਰਕਸ਼ਾਪ ਕਰਵਾਈ

Ad Position 21
No active advertisement
ਅਜੀਤ ਡੈਸਕ 26-05-2026
ਮਾਛੀਵਾੜਾ ਸਾਹਿਬ, 25 ਮਈ (ਮਨੋਜ ਕੁਮਾਰ)-ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟ ਗੰਗੂ ਰਾਏ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਸੰਬੰਧੀ ਜਾਣਕਾਰੀ ਦੇਣ ਲਈ ਇੱਕ ਵਰਕਸ਼ਾਪ ਕਰਵਾਈ ਗਈ | ਜਿਸ 'ਚ ਆਰ. ਐੈੱਸ. ਬਾਵਾ ਨੇ ਬੱਚਿਆਂ ਨੂੰ ਉਨ੍ਹਾਂ ਦੇ ਕਰੀਅਰ ਸੰਬੰਧੀ ਬਹੁਤ ਵਧੀਆ ਜਾਣਕਾਰੀ ਦਿੱਤੀ | ਉਨ੍ਹਾਂ ਨੇ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਉਹ ਆਪਣੀ ਪੜ੍ਹਾਈ ਦੌਰਾਨ ਇੱਕ ਸਹੀ ਰਸਤਾ ਚੁਣ ਕੇ ਜ਼ਿੰਦਗੀ ਵਿਚ ਸਫਲ ਹੋ ਸਕਦੇ ਹਨ | ਉਨ੍ਹਾਂ ਨੇ ਬੱਚਿਆਂ ਨੂੰ ਬਹੁਤ ਸਾਰੇ ਸਫਲ ਵਿਅਕਤੀਆਂ ਦੀਆਂ ਉਦਾਹਰਨਾਂ ਦੇ ਕੇ ਪ੍ਰੇਰਨਾ ਦਿੰਦਿਆਂ ਕਿਹਾ ਕਿ ਹਰ ਬੱਚਾ ਆਪਣੀ ਕਾਬਲੀਅਤ ਅਨੁਸਾਰ ਆਪਣੇ ਕੈਰੀਅਰ ਨੂੰ ਚੁਣ ਸਕਦਾ ਹੈ ਅਤੇ ਸਖ਼ਤ ਮਿਹਨਤ ਕਰ ਕੇ ਜੀਵਨ ਦੀਆਂ ਬੁਲੰਦੀਆਂ ਨੂੰ ਛੂਹ ਸਕਦਾ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਪ੍ਰਭਜੋਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਜ਼ਿੰਦਗੀ 'ਚ ਸਹੀ ਰਸਤਾ ਚੁਣ ਕੇ ਸਫਲਤਾ ਪ੍ਰਾਪਤ ਕਰਨ ਲਈ ਪ੍ਰੇਰਨਾ ਦਿੱਤੀ | ਇਸ ਸਾਰੀ ਵਰਕਸ਼ਾਪ ਨੂੰ ਵਿਦਿਆਰਥੀਆਂ ਨੇ ਬੜੀ ਉਤਸੁਕਤਾ ਨਾਲ ਦੇਖਿਆ |
Ad Position 22
No active advertisement
ਪਿਛਲੀ ਖ਼ਬਰ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ-ਡੀ.ਐੱਸ.ਪੀ. <br/> ਅਗਲੀ ਖ਼ਬਰ ਬਾਬਾ ਜੀਤਾਨੰਦ ਦੇ ਬਰਸੀ ਸਮਾਗਮ ਸਮਾਪਤ
Ad Position 24