ਜਗਰਾਉਂ, 25 ਮਈ (ਸ਼ਮਸ਼ੇਰ ਸਿੰਘ ਗਾਲਿਬ)-ਸ਼ਹਿਰ ਦੇ ਵਾਰਡ ਨੰਬਰ 23 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਗੁਰਮੀਤ ਕੌਰ ਸਿੱਧੂ ਪਤਨੀ ਸਾਬਕਾ ਮੈਨੇਜਰ ਕਰਮ ਸਿੰਘ ਸਿੱਧੂ ਨੇ ਘਰ-ਘਰ ਲੋਕਾਂ ਤੋਂ ਵੋਟਾਂ ਮੰਗਦਿਆਂ ਜਿਤਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਚੋਣ ਨਿਸ਼ਾਨ ਝਾੜੂ 'ਤੇ ਪਾ ਕੇ ਉਨ੍ਹਾਂ ਨੂੰ ਕਾਮਯਾਬ ਕੀਤਾ ਜਾਵੇ ਤਾਂ ਜੋੋ 'ਆਪ' ਸਰਕਾਰ ਦੀ ਅਗਵਾਈ 'ਚ ਵਾਰਡ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ | ਬੀਬੀ ਗੁਰਮੀਤ ਕੌਰ ਸਿੱਧੂ ਨੇ ਕਿਹਾ ਕਿ ਘਰ-ਘਰ ਚੋਣ ਪ੍ਰਚਾਰ ਦੌਰਾਨ ਲੋਕਾਂ ਦੇ ਮਿਲ ਰਿਹਾ ਸਮਰਥਨ ਨੇ ਉਨ੍ਹਾਂ ਦਾ ਉਤਸ਼ਾਹ ਹੋਰ ਵਧਾਇਆ ਹੈ ਅਤੇ ਉਹ ਜਿੱਤ ਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ 'ਚ ਜ਼ੋਰ-ਸ਼ੋਰ ਨਾਲ ਵਾਰਡ ਦਾ ਵਿਕਾਸ ਕਰਵਾਉਣਗੇ ਅਤੇ 'ਆਪ' ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਦਾ ਯਤਨ ਕਰਨਗੇ |