30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਵਾਰਡ ਨੰਬਰ-10 ਤੋਂ 'ਆਪ' ਉਮੀਦਵਾਰ ਮਨੋਹਰ ਲਾਲ ਲਾਡੀ ਵਲੋਂ ਚੋਣ ਪ੍ਰਚਾਰ ਕਰਦਿਆਂ ਘਰ-ਘਰ ਵੋਟਾਂ ਮੰਗੀਆਂ <br/>

Ad Position 21
No active advertisement
ਅਜੀਤ ਡੈਸਕ 26-05-2026
ਰਾਏਕੋਟ, 25 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਚੋਣ ਪ੍ਰਚਾਰ ਦੇ ਅਖ਼ੀਰਲੇ ਦਿਨ ਵਾਰਡ ਨੰਬਰ-10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੋਹਰ ਲਾਲ ਲਾਡੀ ਵਲੋਂ ਵਾਰਡ 'ਚ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਅਤੇ 'ਝਾੜੂ' 'ਤੇ ਮੋਹਰ ਲਗਾਉਣ ਦੀ ਅਪੀਲ ਕੀਤੀ | ਇਸ ਮੌਕੇ ਉਮੀਦਵਾਰ ਮਨੋਹਰ ਲਾਲ ਲਾਡੀ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਵਲੋਂ ਮਿਲੇ ਪਿਆਰ ਅਤੇ ਸਮਰਥਨ ਲਈ ਉਹ ਤਹਿ ਦਿਲੋਂ ਧੰਨਵਾਦੀ ਹਨ | ਉਨ੍ਹਾਂ ਕਿਹਾ ਕਿ ਵਾਰਡ ਨੰਬਰ-10 ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ, ਜਿੱਥੇ ਗਲੀਆਂ ਦੀ ਖਸਤਾ ਹਾਲਤ, ਖਸਤਾ ਸੀਵਰੇਜ ਸਿਸਟਮ, ਗੰਦੇ ਪਾਣੀ ਦੀ ਨਿਕਾਸੀ, ਸਟਰੀਟ ਲਾਈਟਾਂ ਦੀ ਕਮੀ ਅਤੇ ਸਫ਼ਾਈ ਵਿਵਸਥਾ ਵੱਡੀਆਂ ਸਮੱਸਿਆਵਾਂ ਹਨ | ਇਸ ਮੌਕੇ ਲਾਡੀ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਸਹਿਯੋਗ ਨਾਲ ਕੌਂਸਲਰ ਬਣਨ ਉਪਰੰਤ ਉਹ ਪਹਿਲ ਦੇ ਅਧਾਰ 'ਤੇ ਵਾਰਡ ਨੰਬਰ-10 ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਵਾਈਆਂ ਜਾਣਗੀਆਂ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਚੋਣ ਨਿਸ਼ਾਨ ਝਾੜੂ 'ਤੇ ਮੋਹਰ ਲਗਾ ਕੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇ | ਇਸ ਮੌਕੇ ਡਾ: ਸੁੰਦਰ ਲਾਲ, ਵਿਨੋਦ ਕੁਮਾਰ, ਨਰਿੰਦਰ ਕੁਮਾਰ ਡਾਬਰ, ਰਾਜ ਕੁਮਾਰ ਧੀਂਗੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਦਵਿੰਦਰ ਸਿੰਘ ਕਹਿਲ ਵਲੋਂ ਵਾਰਡ ਨੰਬਰ 9 ਤੋਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਨੂੰ ਜਿਤਾਉਣ ਦੀ ਅਪੀਲ ਅਗਲੀ ਖ਼ਬਰ ਵਾਰਡ ਨੰਬਰ-23 ਤੋਂ 'ਆਪ' ਉਮੀਦਵਾਰ ਗੁਰਮੀਤ ਕੌਰ ਸਿੱਧੂ ਨੇ ਲੋਕਾਂ ਨੂੰ ਕੀਤੀ ਜਿਤਾਉਣ ਦੀ ਅਪੀਲ
Ad Position 24