30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਰਪੰਚ ਦਵਿੰਦਰ ਸਿੰਘ ਕਹਿਲ ਵਲੋਂ ਵਾਰਡ ਨੰਬਰ 9 ਤੋਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਨੂੰ ਜਿਤਾਉਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 26-05-2026
ਰਾਏਕੋਟ, 25 ਮਈ (ਸੁਸ਼ੀਲ)-ਰਾਏਕੋਟ ਸ਼ਹਿਰ ਦੇ ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਅਮਨਜੋਤ ਕੌਰ ਕਹਿਲ ਦੇ ਪਤੀ ਸਰਪੰਚ ਦਵਿੰਦਰ ਸਿੰਘ ਕਹਿਲ ਨੇ ਵਾਰਡ ਨਿਵਾਸੀਆਂ ਨੂੰ ਉਨ੍ਹਾਂ ਦੀ ਪਤਨੀ ਦੇ ਹੱਕ ਵਿਚ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ ਹੈ | ਸਰਪੰਚ ਦਵਿੰਦਰ ਸਿੰਘ ਕਹਿਲ ਨੇ ਕਿਹਾ ਕਿ ਰਾਏਕੋਟ ਸ਼ਹਿਰ ਅਤੇ ਖਾਸ ਕਰਕੇ ਵਾਰਡ ਨੰਬਰ 9 ਦੇ ਸਰਬਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਘਰ-ਘਰ ਪਹੁੰਚਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅਮਨਜੋਤ ਕੌਰ ਇਕ ਪੜ੍ਹੇ-ਲਿਖੇ, ਇਮਾਨਦਾਰ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾ ਖੜ੍ਹਨ ਵਾਲੇ ਉਮੀਦਵਾਰ ਹਨ, ਜੋ ਵਾਰਡ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਅੱਗੇ ਮਜ਼ਬੂਤੀ ਨਾਲ ਚੁੱਕ ਸਕਦੇ ਹਨ | ਇਸ ਲਈ ਸਮੂਹ ਵਾਰਡ ਨਿਵਾਸੀਆਂ ਨੂੰ ਬੇਨਤੀ ਹੈ ਕਿ ਉਹ ਉਨ੍ਹਾਂ ਦੇ ਹੱਕ ਵਿੱਚ ਵੋਟਾਂ ਪਾ ਕੇ ਵੱਡੇ ਫਰਕ ਨਾਲ ਜਿਤਵਾਉਣ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-09 ਤੋਂ 'ਆਪ' ਉਮੀਦਵਾਰ ਅਮਨਜੋਤ ਕੌਰ ਕਹਿਲ ਦੀ ਪਕੜ ਮਜ਼ਬੂਤ ਨਜ਼ਰ ਆਈ ਅਗਲੀ ਖ਼ਬਰ ਵਾਰਡ ਨੰਬਰ-10 ਤੋਂ 'ਆਪ' ਉਮੀਦਵਾਰ ਮਨੋਹਰ ਲਾਲ ਲਾਡੀ ਵਲੋਂ ਚੋਣ ਪ੍ਰਚਾਰ ਕਰਦਿਆਂ ਘਰ-ਘਰ ਵੋਟਾਂ ਮੰਗੀਆਂ <br/>
Ad Position 24