30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਤੁਹਾਡੀ ਸੁਰੱਖਿਆ ਸਾਡੀ ਜ਼ਿੰਮੇਵਾਰੀ ਹੈ-ਐਸ. ਐਸ. ਪੀ ਡਾ: ਆਹਲੂਵਾਲੀਆ

Ad Position 21
No active advertisement
ਅਜੀਤ ਡੈਸਕ 26-05-2026
ਪਾਇਲ, 25 ਮਈ (ਪੱਤਰ ਪ੍ਰੇਰਕਾਂ ਰਾਹੀਂ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ, ਐਸ. ਐਸ. ਪੀ ਖੰਨਾ ਡਾਕਟਰ ਦਰਪਣ ਆਹਲੂਵਾਲੀਆ ਨੇ ਪਾਇਲ ਵਿਖੇ ਡਿਸਪੈਚ ਸੈਂਟਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਡਾਕਟਰ ਦਰਪਣ ਆਹਲੂਵਾਲੀਆ ਵੱਲੋਂ ਪੁਲਿਸ ਕਰਮਚਾਰੀਆਂ ਨੂੰ ਕਰਨਯੋਗ ਅਤੇ ਨਾ ਕਰਨਯੋਗ ਆਪਣੀਆਂ ਚੋਣ ਡਿਊਟੀਆਂ ਨਿਭਾਉਣ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਪੋਲਿੰਗ ਡਿਊਟੀ ਲਈ ਤਾਇਨਾਤ ਪੁਲਿਸ ਬਲਾਂ ਨੂੰ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਸਾਰੀਆਂ ਨਗਰ ਕੌਂਸਲਾਂ ਵਿੱਚ ਸੁਚਾਰੂ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਪੋਲਿੰਗ ਨੂੰ ਯਕੀਨੀ ਬਣਾਉਣ ਲਈ ਵਿਸਤਿ੍ਤ ਪ੍ਰਬੰਧ ਕੀਤੇ ਗਏ ਹਨ | ਚੋਣ ਪ੍ਰਕਿਰਿਆ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੋਲਿੰਗ ਸਟੇਸ਼ਨਾਂ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਢੁਕਵੇਂ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕੀਤੇ ਗਏ | ਇਸ ਮੌਕੇ ਐਸ. ਡੀ. ਐਮ ਪ੍ਰੀਤਇੰਦਰ ਸਿੰਘ ਬੈਂਸ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਹੋਵੇਗਾ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ, ਪਾਇਲ ਦੇ 11 ਵਾਰਡਾਂ 'ਚ ਕੁੱਲ 6,371 ਵੋਟਰ ਹਨ, ਜਿਨ੍ਹਾਂ ਵਿੱਚ 3,376 ਪੁਰਸ਼ ਵੋਟਰ, 2,993 ਮਹਿਲਾ ਵੋਟਰ ਅਤੇ ਦੋ ਹੋਰ ਸ਼ਾਮਿਲ ਹਨ, ਜੋ ਚੋਣਾਂ ਵਿੱਚ ਹਿੱਸਾ ਲੈਣਗੇ | ਐਸ ਡੀ ਐਮ ਬੈਂਸ ਨੇ ਵੋਟਰਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਸਾਰੇ ਪੋਲਿੰਗ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿਡਰਤਾ ਨਾਲ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਵੋਟਰਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਵੋਟ ਪਾਉਣ ਲਈ ਪੋਲਿੰਗ ਬੂਥਾਂ 'ਤੇ ਵੈਧ ਪਛਾਣ ਪੱਤਰ ਲੈ ਕੇ ਜਾਣ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੋਰਾਹਾ ਤੇ ਪਾਇਲ ਦੀਆਂ ਨਗਰ ਕੌਂਸਲ ਚੋਣਾਂ 'ਚ ਜਿੱਤ ਪ੍ਰਾਪਤ ਕਰਨਗੇ-ਜਥੇਦਾਰ ਘਲੋਟੀ ਅਗਲੀ ਖ਼ਬਰ 'ਆਪ' ਅਤੇ ਕਾਂਗਰਸ ਤੋਂ ਭੰਗ ਲੋਕਾਂ ਦਾ ਮੋਹ ਇਸ ਵਾਰ ਦੋਰਾਹਾ 'ਚ ਅਕਾਲੀ ਦਲ ਸਿਰਜੇਗਾ ਇਤਿਹਾਸ-ਧਮੋਟ
Ad Position 24