ਰਾੜਾ ਸਾਹਿਬ, 25 ਮਈ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਬਲਵੰਤ ਸਿੰਘ ਘਲੋਟੀ ਨੇ 'ਅਜੀਤ' ਨਾਲ ਮੁਲਾਕਾਤ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਦੋਰਾਹਾ ਤੇ ਪਾਇਲ ਵਿਚ ਅੱਜ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ | ਕਿਉਂਕਿ ਬਦਲਾਅ ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਸੂਬੇ ਨੂੰ ਆਰਥਿਕ ਪੱਖੋਂ ਕੰਗਾਲੀ ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਾਂਗਰਸ ਪਾਰਟੀ ਦੀ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਜਦੋਂ ਵੀ ਸੱਤਾ ਵਿੱਚ ਆਈ ਉਸ ਨੇ ਲੋਕਾਂ ਨੂੰ ਲੁੱਟਿਆ 'ਤੇ ਕੁੱਟਿਆ ਹੈ ਜਿਸ ਤੋਂ ਲੋਕ ਭਲੀਭਾਂਤ ਜਾਣੂ ਹਨ | ਜਥੇਦਾਰ ਘਲੋਟੀ ਨੇ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਅੱਜ ਲੋਕ ਮਨ ਬਣਾਈ ਬੈਠੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਹੀ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੇ ਅਸਲੀ ਹਮਦਰਦ ਅਤੇ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਸਹਾਈ ਹੋਣ ਵਾਲੇ ਆਗੂ ਹਨ | ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀ ਕੀਤੀ ਜਾਵੇਗਾ | ਉਨ੍ਹਾਂ ਕਿਹਾ ਆਉ ਅੱਜ ਦੋਰਾਹਾ ਅਤੇ ਪਾਇਲ ਸ਼ਹਿਰ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਸਾਥ ਦਈਏ |