ਮਲੌਦ, 26 ਮਈ (ਸਹਾਰਨ ਮਾਜਰਾ)-ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਐੱਨ. ਪੀ. ਐੱਸ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਨਾਲ ਸ਼ੁਰੂ ਕੀਤੀ ਆਰਪਾਰ ਦੀ ਲੜਾਈ ਵਿਚ ਯੂਨੀਅਨ ਭਰਪੂਰ ਸਮਰਥਨ ਕਰੇਗੀ | ਇਸੇ ਕੜੀ ਤਹਿਤ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ. ਪੀ. ਐੱਫ ਕਰਮਚਾਰੀ ਯੂਨੀਅਨ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਸਾਂਝੇ ਮੰਚ ਵਲੋਂ ਕੱਲ੍ਹ 28 ਮਈ ਤੋਂ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾਣਗੇ | ਜਿਸ ਵਿੱਚ ਐੱਸ. ਸੀ/ਬੀ. ਸੀ ਅਧਿਆਪਕ ਯੂਨੀਅਨ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਅਤੇ ਮੁਲਾਜ਼ਮਾਂ ਨੂੰ ਭਰਮਾਉਣ ਲਈ ਸੱਤਾ ਵਿੱਚ ਆਉਂਦਿਆਂ ਹੀ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ | ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਸਰਕਾਰ ਝੂਠੀ ਨਿਕਲੀ ਅਤੇ ਪੁਰਾਣੀ ਲਾਗੂ ਨਹੀਂ ਕੀਤੀ |