13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪਲੈਨਟ ਈ ਸਕੂਲ ਦੇ ਵਿਦਿਆਰਥੀਆਂ ਨੇ 7ਵੀਂ ਓਪਨ ਨੈਸ਼ਨਲ ਸਕੇਟਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

Ad Position 21
No active advertisement
ਅਜੀਤ ਡੈਸਕ 27-05-2026
ਖੰਨਾ, 26 ਮਈ (ਹਰਜਿੰਦਰ ਸਿੰਘ ਲਾਲ)-ਪਲੈਨਟ ਈ ਸਕੂਲ, ਖੰਨਾ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਿਮਲਾ ਵਿਖੇ ਕਰਵਾਈ 7ਵੀਂ ਓਪਨ ਨੈਸ਼ਨਲ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਚੈਂਪੀਅਨਸ਼ਿਪ ਵਿੱਚ ਪੰਜਾਬ, ਮਹਾਰਾਸ਼ਟਰ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਆਦਿ ਵੱਖ-ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੇ ਭਾਗ ਲਿਆ, ਜਿੱਥੇ ਕੜੇ ਮੁਕਾਬਲੇ ਦੇ ਬਾਵਜੂਦ ਪਲੈਨਟ ਈ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਕਾਬਲਿਯਤ ਦਾ ਲੋਹਾ ਮਨਵਾਉਂਦੇ ਹੋਏ ਸ਼ਾਨਦਾਰ ਮੱਲਾਂ ਮਾਰੀਆਂ | ਪ੍ਰਭਗੁਣ ਸਿੰਘ ਸਰਾਂ (ਅੰਡਰ-4) ਨੇ 500 ਮੀਟਰ ਕਵਾਡ ਸਕੇਟਿੰਗ ਵਿੱਚ ਗੋਲਡ ਮੈਡਲ ਹਾਸਲ ਕੀਤਾ | ਉਦੈਵੀਰ ਸਿੰਘ (ਅੰਡਰ-14) ਨੇ 500 ਮੀਟਰ ਇਨਲਾਈਨ ਸਕੇਟਿੰਗ ਵਿੱਚ ਸਿਲਵਰ ਮੈਡਲ ਜਿੱਤਿਆ | ਅਕਾਸ਼ਵੀਰ ਸਿੰਘ ਬੈਨੀਪਾਲ (ਅੰਡਰ-17) ਨੇ 500 ਮੀਟਰ ਇਨਲਾਈਨ ਸਕੇਟਿੰਗ ਵਿੱਚ ਗੋਲਡ ਮੈਡਲ ਆਪਣੇ ਨਾਮ ਕੀਤਾ | ਮਨਵੀਰ ਸਿੰਘ ਬਾਠ (ਅੰਡਰ-19) ਨੇ 500 ਮੀਟਰ ਇਨਲਾਈਨ ਸਕੇਟਿੰਗ ਵਿੱਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ | ਇਸ ਮੌਕੇ ਸਕੂਲ ਪ੍ਰਬੰਧਕ ਸੋਨੀਆ ਧਵਨ, ਪਿ੍ੰਸੀਪਲ ਰਾਕੇਸ਼ ਕੁਮਾਰ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ ਗਈ | ਨਾਲ ਹੀ ਸਕੂਲ ਦੇ ਡੀ.ਪੀ. ਕੁਲਵਿੰਦਰ ਸਿੰਘ ਦੀ ਮਿਹਨਤ, ਲਗਨ ਅਤੇ ਵਿਦਿਆਰਥੀਆਂ ਪ੍ਰਤੀ ਸਮਰਪਣ ਭਾਵਨਾ ਦੀ ਵੀ ਖੂਬ ਪ੍ਰਸ਼ੰਸਾ ਕੀਤੀ ਗਈ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਦੀ ਰਹਿਨੁਮਾਈ ਅਤੇ ਸਖ਼ਤ ਮਿਹਨਤ ਦੇ ਸਦਕਾ ਹੀ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ 'ਤੇ ਇਹ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ | ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਜੇਤੂ ਵਿਦਿਆਰਥੀਆਂ ਦੇ ਚਮਕਦਾਰ ਭਵਿੱਖ ਅਤੇ
Ad Position 22
No active advertisement
ਪਿਛਲੀ ਖ਼ਬਰ ਆਦਿ ਧਰਮ ਸਤਿਸੰਗ ਭਵਨ ਦਹੇੜੂ ਵਿਖੇ ਪੂਰਨਮਾਸ਼ੀ ਦੇ ਸਮਾਗਮ ਸੰਬੰਧੀ ਹੋਈ ਮੀਟਿੰਗ <br/> ਅਗਲੀ ਖ਼ਬਰ ਸਬ ਡਵੀਜ਼ਨ ਚਾਵਾ ਵਿਖੇ ਇੰਪਲਾਈਜ਼ ਫੈੱਡਰੇਸ਼ਨ ਪਹਿਲਵਾਨ ਯੂਨੀਅਨ ਨੇ ਲਹਿਰਾਇਆ ਝੰਡਾ <br/>
Ad Position 24