13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕਾਂਗਰਸੀ ਆਗੂ ਰਜਿੰਦਰ ਗਹੀਰ ਨੇ ਵਿਧਾਇਕ ਗਿਆਸਪੁਰਾ ਤੇ ਗਾਲੀ-ਗਲੋਚ ਤੇ ਹੱਥੋਪਾਈ ਕਰਨ ਦਾ ਲਗਾਇਆ ਦੋਸ਼ <br/>

Ad Position 21
No active advertisement
ਅਜੀਤ ਡੈਸਕ 27-05-2026
ਦੋਰਾਹਾ, 26 ਮਈ (ਮਨਜੀਤ ਸਿੰਘ ਗਿੱਲ)-ਦੋਰਾਹਾ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਅੱਜ ਸ਼ਾਮ ਨੂੰ ਜਦੋਂ ਵਾਰਡ ਨੰਬਰ ਸੱਤ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਰਣਜੀਤ ਕੌਰ ਗਹੀਰ ਦੇ ਪਤੀ ਰਜਿੰਦਰ ਸਿੰਘ ਗਹੀਰ ਸਾਬਕਾ ਨੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋ ਹੱਥੋਪਾਈ ਹੋਣ ਦਾ ਦੋਸ ਲਗਾਇਆ | ਕਾਂਗਰਸੀ ਆਗੂ ਰਜਿੰਦਰ ਸਿੰਘ ਗਹੀਰ ਨੇ ਦੱਸਿਆ ਕਿ ਜਦੋਂ ਉਹ ਪੋਲਿੰਗ ਬੂਥ ਤੋਂ ਬਾਹਰ ਆ ਰਹੇ ਸਨ ਤਾਂ ਇਸ ਸਮੇਂ ਆਮ ਆਦਮੀ ਪਾਰਟੀ ਦੇ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਆ ਗਏ ਅਤੇ ਉਨ•ਾਂ ਨੂੰ ਗ਼ੁੱਸੇ ਵਿੱਚ ਬੁਰਾ ਭਲਾ ਬੋਲਣ ਲੱਗੇ ਅਤੇ ਇਸੇ ਦੌਰਾਨ ਵਿਧਾਇਕ ਉਨ•ਾਂ ਨਾਲ ਹੱਥੋਪਾਈ ਹੁੰਦੇ ਹੋਏ ਗਾਲੀ ਗਲੋਚ ਕਰਨ ਲੱਗੇ | ਗਹੀਰ ਦੇ ਦੱਸਣ ਮੁਤਾਬਿਕ ਸੁਰੱਖਿਆ ਕਰਮੀਆਂ ਨੇ ਨੇ ਮੌਕੇ ਤੇ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਉਪਰੰਤ ਹਲਕਾ ਵਿਧਾਇਕ ਉੱਥੋਂ ਚਲੇ ਗਏ | ਇਸ ਘਟਨਾ ਦੀ ਸੂਚਨਾ ਮਿਲਦਿਆਂ ਕਾਂਗਰਸ ਪਾਰਟੀ ਦੇ ਜ਼ਿਲ•ਾ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਮੌਕੇ ਤੇ ਪਹੁੰਚ ਗਏ ਅਤੇ ਉਨ•ਾਂ ਨੇ ਦੋਰਾਹਾ ਦੇ ਮੁੱਖ ਬਾਜ਼ਾਰ ਵਿੱਚ ਸੜਕ ਤੇ ਧਰਨਾ ਲਗਾ ਕੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਹਲਕਾ ਵਿਧਾਇਕ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੇ ਕਾਰਵਾਈ ਕੀਤੀ ਜਾਵੇ | ਇਸ ਸਮੇਂ ਸਾਬਕਾ ਵਿਧਾਇਕ ਲੱਖਾ, ਕਾਂਗਰਸੀ ਆਗੂ ਜਗਜੀਵਨ ਪਾਲ ਸਿੰਘ ਗਿੱਲ, ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ, ਸਾਬਕਾ ਕੌਂਸਲਰ ਮਨਦੀਪ ਸਿੰਘ ਮਾਂਗਟ, ਸਾਬਕਾ ਕੌਂਸਲਰ ਰਾਜਵੀਰ ਸਿੰਘ ਰੂਬਲ, ਜੱਸਾ ਰੋੜੀਆਂ, ਸਾਬਕਾ ਸਰਪੰਚ ਗਗਨਦੀਪ ਸਿੰਘ ਚਾਹਲ, ਸੁਖਦੇਵ ਸਿੰਘ ਬੋਵਾਨੀ ਆਦ ਆਗੂਆਂ ਨੇ ਕਿਹਾ ਕਿ ਹਾਰ ਦੀ ਡਰੋ ਹਲਕਾ ਵਿਧਾਇਕ ਇਸ ਤਰਾਂ ਕਰ ਰਹੇ ਹਨ | ਉਧਰ ਐਸ. ਐਚ. ਓ ਆਕਾਸ਼ ਦੱਤ ਨੇ ਆਖਿਆ ਕਿ ਉਹ ਇਸ ਮਾਮਲੇ ਦੀ ਜਾਂਚ ਕਰਨਗੇ ਅਤੇ ਦੋਸ਼ੀ ਖ਼ਿਲਾਫ਼ ਕਾਰਵਾਈ ਕਰਨਗੇ |
ਕੀ ਕਿਹਾ ਵਿਧਾਇਕ ਗਿਆਸਪੁਰਾ ਨੇ
ਜਦੋਂ ਇਸ ਸੰਬੰਧੀ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਗੱਲ ਕੀਤੀ ਤਾਂ ਉਨ•ਾਂ ਕਿਹਾ ਕਿ ਇਹ ਵਿਅਕਤੀ ਜਾਲੀ ਵੋਟਾਂ ਪਵਾ ਰਹੇ ਸਨ ਤਾਂ ਜਦੋਂ ਉਨ•ਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਹ ਹੱਥੋਪਾਈ ਦੇ ਝੂਠੇ ਦੋਸ਼ ਲਗਾ ਰਹੇ ਹਨ | ਉਨ•ਾਂ ਕਿਹਾ ਕਿ ਕਾਂਗਰਸੀਆਂ ਦੀ ਧੱਕੇਸ਼ਾਹੀ ਨਹੀਂ ਚੱਲਣ ਦਿੱਤੀ ਜਾਵੇਗੀ ਅਤੇ ਇਹਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ•ਾਂ ਕਿਹਾ ਕਿ ਇਸ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਉਮੀਦਵਾਰੀ ਰੱਦ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਰਾਏਕੋਟ ਸ਼ਹਿਰ ਦੇ ਵਾਰਡ ਨੰਬਰ-08 'ਚ ਅਕਾਲੀ ਉਮੀਦਵਾਰ ਅਮਨਦੀਪ ਸਿੰਘ ਗਿੱਲ ਨੇ ਲਗਾਇਆ ਗਲਤ ਵੋਟਰ ਸੂਚੀਆਂ ਦੇਣ ਦਾ ਦੋਸ਼... ਅਗਲੀ ਖ਼ਬਰ ਆਦਿ ਧਰਮ ਸਤਿਸੰਗ ਭਵਨ ਦਹੇੜੂ ਵਿਖੇ ਪੂਰਨਮਾਸ਼ੀ ਦੇ ਸਮਾਗਮ ਸੰਬੰਧੀ ਹੋਈ ਮੀਟਿੰਗ <br/>
Ad Position 24