ਮਾਛੀਵਾੜਾ ਸਾਹਿਬ, 27 ਮਈ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ ਕਤਲ ਮਾਮਲੇ ਵਿਚ ਭਗੌੜਾ ਕਰਾਰ ਦਿੱਤੇ ਗਏ ਵਿਅਕਤੀ ਜਸਪ੍ਰੀਤ ਸਿੰਘ ਵਾਸੀ ਹਾੜੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ 11-2-2024 ਨੂੰ ਮਾਛੀਵਾੜਾ ਦੇ ਨੌਜਵਾਨ ਪ੍ਰਦੀਪ ਸਿੰਘ ਗਰੇਵਾਲ ਦਾ ਕੁਝ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ ਸੀ | ਇਸ ਮਾਮਲੇ ਵਿਚ ਪੁਲਿਸ ਨੇ ਮਾਮਲਾ ਦਰਜ ਕਰ ਕਈ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਜੇਲ੍ਹ ਭੇਜ ਦਿੱਤਾ ਸੀ ਪਰ ਇਸ ਮਾਮਲੇ ਵਿਚ ਨਾਮਜ਼ਦ ਜਸਪ੍ਰੀਤ ਸਿੰਘ ਗਿ੍ਫ਼ਤਾਰ ਨਹੀਂ ਹੋਇਆ ਜਿਸ ਕਾਰਨ ਮਾਣਯੋਗ ਅਦਾਲਤ ਵਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ | ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਇੱਕ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਮਾਣਯੋਗ ਅਦਾਲਤ ਵਲੋਂ ਭਗੌੜਾ ਤੇ ਕਤਲ ਮਾਮਲੇ ਵਿਚ ਲੋੜੀਂਦਾ ਜਸਪ੍ਰੀਤ ਸਿੰਘ ਸਰਹਿੰਦ ਨਹਿਰ ਦੇ ਗੜ੍ਹੀ ਪੁਲ ਨੇੜ੍ਹੇ ਖੜਾ ਹੈ | ਪੁਲਿਸ ਵਲੋਂ ਤੁਰੰਤ ਕਾਰਵਾਈ ਕਰ ਇਸ ਨੂੰ ਕਾਬੂ ਕਰ ਜਿਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |