26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 29-05-2026
ਮਾਛੀਵਾੜਾ ਸਾਹਿਬ, 28 ਮਈ (ਮਨੋਜ ਕੁਮਾਰ, ਰਾਜਦੀਪ ਸਿੰਘ ਅਲਬੇਲਾ)-ਵੀਰਵਾਰ ਦੀ ਸਵੇਰ ਕਰੀਬ 5.30 ਵਜੇ ਸ਼ਹਿਰ ਤੋਂ ਕੁੱਝ ਮਿੰਟਾਂ ਦੀ ਦੂਰੀ 'ਤੇ ਸਥਿਤ ਗੜੀ ਪੁਲ ਹੇਠੋਂ ਲੰਘਦੀ ਸਰਹਿੰਦ ਨਹਿਰ ਵਿਚ ਨੌਜਵਾਨ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਜਿਸ ਦੀ ਲਾਸ਼ ਨੂੰ ਕਟਾਣੀ ਕਲਾਂ ਤੋਂ ਬਰਾਮਦ ਕਰ ਲਿਆ ਗਿਆ | ਮਿ੍ਤਕ ਨੌਜਵਾਨ ਦੀ ਪਹਿਚਾਣ ਹਨੀ (36) ਪੁੱਤਰ ਸੁਰਿੰਦਰ ਕੁਮਾਰ ਵਜੋਂ ਹੋਈ ਹੈ ਤੇ ਉਹ ਇਸੇ ਸ਼ਹਿਰ ਦਾ ਰਹਿਣ ਵਾਲਾ ਸੀ | ਪਰਿਵਾਰਕ ਮੈਂਬਰਾਂ ਅਨੁਸਾਰ ਉਹ ਸਵੇਰੇ ਯੋਗਾ ਕਲਾਸ ਲਗਾਉਣ ਲਈ ਕਹਿ ਕੇ ਗਿਆ, ਪਰ ਘਰ ਨਹੀਂ ਪਰਤਿਆ | ਜਦੋਂ ਕਾਫੀ ਸਮੇਂ ਬਾਅਦ ਉਹ ਘਰ ਨਹੀਂ ਪਰਤਿਆ ਤਾਂ ਇਸ ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਮਿਲੀ | ਹਨੀ ਦਾ ਦਿਮਾਗ਼ੀ ਸੰਤੁਲਨ ਠੀਕ ਨਹੀਂ ਸੀ ਤੇ ਪਿਛਲੇ ਤਿੰਨ ਸਾਲਾਂ ਤੋਂ ਪੀ. ਜੀ. ਆਈ. ਤੋਂ ਦਵਾਈ ਵੀ ਚੱਲ ਰਹੀ ਸੀ ਅਤੇ ਉਸ ਦੇ 2 ਮਾਸੂਮ ਬੱਚੇ ਵੀ ਹਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂਆਂ ਦੇ ਯਤਨਾਂ ਸਦਕਾ ਹੰਬੜਾਂ ਦੇ ਵਾਰਡਾਂ 'ਚ 3 ਨਵੇਂ ਟਰਾਂਸਫਾਰਮਰ ਲਗਾਏ ਅਗਲੀ ਖ਼ਬਰ ਪਿੰਡ ਬੱਸੀਆਂ ਵਿਖੇ ਮਨਰੇਗਾ ਮਜ਼ਦੂਰਾਂ ਦੀ ਮੀਟਿੰਗ, 'ਜੀ ਰਾਮ ਜੀ' ਕਾਨੂੰਨ ਦੀਆਂ ਕਾਪੀਆਂ ਸਾੜੀਆਂ
Ad Position 24