ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਹੁਣ ਪੰਜਾਬ ਭਾਜਪਾ ਦੀ ਕਮਾਂਡ ਕੇਵਲ ਸਿੰਘ ਢਿੱਲੋਂ ਨੂੰ ਸੰਭਾਲਦਿਆਂ ਪੰਜਾਬ ਪ੍ਰਧਾਨ ਨਿਯੁਕਤ ਕਰ ਦਿੱਤਾ | ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੁਆਰਾ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਐਲਾਨੇ ਜਾਣ ਦਾ ਸਾਬਕਾ ਮੈਂਬਰ ਪਾਰਲੀਮੈਂਟ ਅਮਰੀਕ ਸਿੰਘ ਆਲੀਵਾਲ ਵਲੋਂ ਸਵਾਗਤ ਕੀਤਾ ਗਿਆ | ਸਾਂਸਦ ਆਲੀਵਾਲ ਨੇ ਕਿਹਾ ਕਿ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਭਾਜਪਾ 2027 ਦੀਆਂ ਚੋਣਾਂ ਸਮੇਂ ਪੰਜਾਬ 'ਚ ਸਰਕਾਰ ਬਣਾਉਣ ਦੇ ਯੋਗ ਹੈ | ਭਾਜਪਾ ਦੇ ਹਲਕਾ ਦਾਖਾ 'ਚ ਇੰਚਾਰਜ ਮੇਜਰ ਸਿੰਘ ਦੇਤਵਾਲ, ਲੁਧਿਆਣਾ ਦਿਹਾਤੀ ਮਹਿਲਾ ਮੋਰਚਾ ਪ੍ਰਧਾਨ ਗੁਰਜੀਤ ਕੌਰ ਗਾਲਿਬ, ਸੰਜੀਵ ਢੰਡ, ਭੁਪਿੰਦਰ ਸਿੰਘ, ਅੰਬੂ ਰਾਮ ਮਸ਼ਾਲ, ਜਗਜੀਵਨ ਸਿੰਘ ਗਰੀਬ, ਬਾਵਾ ਜੈਨ, ਹੋਰਨਾਂ ਵਲੋਂ ਨਵ-ਨਿਯੁਕਤ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ ਹੁਣ ਆਗਾਮੀ ਚੋਣਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ |