ਮਾਛੀਵਾੜਾ ਸਾਹਿਬ, 28 ਮਈ (ਪੱਤਰ ਪ੍ਰੇਰਕ)-ਭਾਜਪਾ ਹਾਈਕਮਾਂਡ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦਾ ਪ੍ਰਧਾਨ ਬਣਾਉਣ ਨਾਲ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਿਲਕ ਪਲਾਂਟ ਲੁਧਿਆਣਾ ਦੇ ਸਾਬਕਾ ਪ੍ਰਧਾਨ ਅਜਮੇਰ ਸਿੰਘ ਭਾਗਪੁਰ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਦੂਰਅੰਦੇਸ਼ੀ ਸ਼ਖ਼ਸੀਅਤ ਦੇ ਮਾਲਕ ਹਨ ਜਿਨ੍ਹਾਂ ਦੀ ਅਗਵਾਈ ਹੇਠ ਪਾਰਟੀ ਸੂਬੇ ਵਿਚ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਕੁੱਝ ਹੀ ਮਹੀਨਿਆਂ ਵਿਚ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਅਤੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਮੂਹ ਆਗੂ ਤੇ ਵਰਕਰ ਇੱਕਜੁੱਟ ਹੋ ਕੇ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਵਿਚ ਜੁਟਣਗੇ | ਭਾਗਪੁਰ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਹੁਣ ਭਾਜਪਾ ਵਿਚ ਆਪਣਾ ਭਵਿੱਖ ਦਿਖ ਰਿਹਾ ਹੈ ਕਿਉਂਕਿ 'ਆਪ' ਸਰਕਾਰ ਦੇ ਰਾਜ ਵਿਚ ਵਧਦਾ ਜੁਰਮ ਤੇ ਨਸ਼ੇ ਤੋਂ ਉੱਚ ਚਿੰਤਤ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਜੇਕਰ ਆਪਣੇ ਸੂਬੇ ਨੂੰ ਖ਼ੁਸ਼ਹਾਲ ਕਰਨਾ ਹੈ ਤਾਂ ਇੱਥੇ ਭਾਜਪਾ ਸਰਕਾਰ ਬਣਾਉਣੀ ਪਵੇਗੀ |