25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਐੱਸ. ਐੱਸ. ਪੀ. ਖੰਨਾ ਆਹਲੂਵਾਲੀਆ ਨੇ ਕੀਤਾ ਪਾਇਲ ਵਿਖੇ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਦਾ ਦੌਰਾ

Ad Position 21
No active advertisement
ਅਜੀਤ ਡੈਸਕ 29-05-2026
ਪਾਇਲ, 28 ਮਈ (ਨਿਜ਼ਾਮਪੁਰ/ ਰਜਿੰਦਰ ਸਿੰਘ)-ਐਸ. ਐਸ. ਪੀ. ਖੰਨਾ ਡਾਕਟਰ ਦਰਪਣ ਆਹਲੂਵਾਲੀਆ ਨੇ ਪਾਇਲ ਵਿਖੇ ਗਿਣਤੀ ਪ੍ਰਕਿਰਿਆ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਮਜ਼ਬੂਤੀ ਲਈ ਪਾਇਲ ਦੇ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਵੱਲੋਂ ਸੁਰੱਖਿਆ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਚੌਕਸੀ ਬਣਾਈ ਰੱਖਣ ਅਤੇ ਸ਼ਾਂਤਮਈ, ਪਾਰਦਰਸ਼ੀ ਅਤੇ ਸੁਚਾਰੂ ਗਿਣਤੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸਟਰਾਂਗ ਰੂਮਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ | ਦੱਸਣਯੋਗ ਹੈ ਕਿ ਪਾਇਲ ਵਿਖੇ ਨਗਰ ਕੌਂਸਲ ਦੇ, 11 ਵਾਰਡਾਂ ਵਿਚ ਪਈਆਂ 5103 ਕੁੱਲ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ ਵਿਖੇ 8 ਵਜੇ ਸ਼ੁਰੂ ਹੋਵੇਗੀ ਜਿਸ ਸਬੰਧੀ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਦੇ ਸੈਨਿਕਾਂ ਲਈ ਖੰਨਾ ਦੇ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਦੀ ਸ਼ਲਾਘਾਯੋਗ ਪਹਿਲ ਅਗਲੀ ਖ਼ਬਰ ਸਮਾਜ ਸੇਵੀ ਸ਼ਕਤੀ ਆਨੰਦ ਵਲੋਂ ਸੰਗਤ ਨੂੰ ਧਾਰਮਿਕ ਪੁਸਤਕਾਂ ਭੇਟ
Ad Position 24