05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਹਲਕਾ ਗਿੱਲ ਕਾਂਗਰਸ ਵਲੋਂ ਪੈਟਰੋਲ-ਡੀਜ਼ਲ ਕੀਮਤਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਅੱਜ-ਕੇ. ਡੀ. ਵੈਦ

Ad Position 21
No active advertisement
ਅਜੀਤ ਡੈਸਕ 30-05-2026
ਡੇਹਲੋਂ, 29 ਮਈ (ਅੰਮਿ੍ਤਪਾਲ ਸਿੰਘ ਕੈਲੇ)-ਨਿੱਤ ਦਿਨ ਵਧ ਰਹੀਆਂ ਪੈਟਰੋਲ-ਡੀਜ਼ਲ ਕੀਮਤਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨ. ਸਕੱਤਰ ਇੰਚਾਰਜ ਕੈਪਟਨ ਸੰਦੀਪ ਸੰਧੂ ਦੇ ਆਦੇਸ਼ਾਂ ਹੇਠ ਕਾਂਗਰਸ ਰਾਜ ਭਰ 'ਚ ਅੱਜ 30 ਮਈ ਵਿਧਾਨ ਸਭਾ ਹਲਕਾ ਪੱਧਰੀ ਧਰਨੇ ਦੇ ਰਹੀ ਹੈ, ਜਿਸ ਤਹਿਤ ਹਲਕਾ ਗਿੱਲ ਅੰਦਰ ਕਾਂਗਰਸ ਪਾਰਟੀ ਵਲੋਂ ਗੱਡਿਆਂ 'ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਹਲਕਾ ਇੰਚਾਰਜ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਦੱਸਿਆ ਕਿ ਪੂਰੇ ਦੇਸ਼ ਅੰਦਰ ਆਮ ਲੋਕਾਂ ਦਾ ਕਚੂਮਰ ਨਿਕਲ ਚੁੱਕਾ ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤੇਲ ਕੀਮਤਾਂ ਵਿਚ ਭਾਰੀ ਵਾਧਾ ਕਰ ਕੇ ਨਿੱਜੀ ਹਿਤਾਂ ਦੀ ਪੂਰਤੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਿੱਤ ਦਿਨ ਵਧਦੀ ਮਹਿੰਗਾਈ ਕਾਰਨ ਦੇਸ਼ ਦੇ ਲੋਕਾਂ ਨੂੰ ਘਰ ਚਲਾਉਣੇ ਬੇਹੱਦ ਅÏਖੇ ਹੋ ਚੁੱਕੇ ਹਨ, ਪਰ ਭਾਜਪਾ ਦੇ ਆਗੂਆਂ ਨੂੰ ਇਸ ਦੀ ਕੋਈ ਫ਼ਿਕਰ ਨਹੀਂ ਹੈ | ਉਨ੍ਹਾਂ ਕਿਹਾ ਕਿ ਹਲਕਾ ਪੱਧਰੀ ਪ੍ਰਦਰਸ਼ਨ ਦੌਰਾਨ ਕਾਂਗਰਸ ਦੇ ਕਾਰਕੁਨਾਂ ਵਲੋਂ ਬੈਲ ਗੱਡੀ, ਖੱਚਰ ਰੇੜ੍ਹਾ, ਰਿਕਸ਼ਾ, ਸਾਈਕਲਾਂ 'ਤੇ ਸਵਾਰ ਹੋ ਕੇ ਬਾਜ਼ਾਰਾਂ 'ਚ ਰੋਸ ਮਾਰਚ ਕੱਢਦਿਆਂ ਲੋਕਾਂ ਨੂੰ ਦੱਸਿਆ ਜਾਵੇਗਾ ਕਿ 11 ਦਿਨਾਂ 'ਚ ਚੌਥੀ ਵਾਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਕਿਵੇਂ ਵਧੀਆਂ ਹਨ | ਕੇ. ਡੀ. ਵੈਦ ਨੇ ਬਲਾਕ ਪ੍ਰਧਾਨਾਂ ਸਮੇਤ ਸਮੂਹ ਕਾਂਗਰਸੀ ਵਰਕਰਾਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਰਟੀ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਇਸ ਰੋਸ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਇਆ ਜਾਵੇ | ਇਸ ਸੰਬੰਧੀ ਜ਼ਿਲ੍ਹਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ ਕੀਮਤਾਂ 'ਚ ਵਾਧੇ ਨਾਲ ਜਿੱਥੇ ਮਹਿੰਗਾਈ ਬੇਲਗ਼ਾਮ ਹੋ ਰਹੀ ਹੈ, ਉੱਥੇ ਸਾਉਣੀ ਫ਼ਸਲ ਸੀਜ਼ਨ ਆਉਣ ਕਰ ਕੇ ਕਿਸਾਨ ਨੂੰ ਸਵੇਰ ਸ਼ਾਮ ਡੀਜ਼ਲ ਦੀ ਪੈ ਰਹੀ ਲੋੜ ਵੱਸ ਤੋਂ ਬਾਹਰ ਹੋ ਗਈ, ਕਿਸਾਨਾਂ ਵਾਂਗ ਫ਼ੈਕਟਰੀਆਂ ਵਾਲਿਆਂ ਨੂੰ ਵੀ ਤੇਲ ਕੀਮਤਾਂ 'ਚ ਵਾਧੇ ਦਾ ਵੱਡਾ ਧੱਕਾ ਲੱਗਾ ਹੈ | ਉਨ੍ਹਾਂ ਸਮੂਹ ਕਾਂਗਰਸ ਪੱਖੀ ਸੂਝਵਾਨ ਲੋਕਾਂ ਨੂੰ ਇਹਨਾਂ ਰੋਸ ਪ੍ਰਦਰਸ਼ਨਾਂ ਦੌਰਾਨ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜਰਖੜ ਵਿਖੇ ਪ੍ਰਸਿੱਧ ਹਾਕੀ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਦਾ ਵਿਸ਼ੇਸ਼ ਸਨਮਾਨ ਭਲਕੇ ਅਗਲੀ ਖ਼ਬਰ ਜਰਖੜ ਵਿਖੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲੇ ਦੌਰਾਨ ਸੈਮੀ ਫਾਈਨਲ ਮੁਕਾਬਲੇ ਅੱਜ
Ad Position 24
No active advertisement