14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਮਾਨ ਸਰਕਾਰ ਦੀਆਂ ਨੀਤੀਆਂ 'ਤੇ ਲੋਕਾਂ ਦੀ ਮੋਹਰ- ਸਰਪੰਚ ਗਰੇਵਾਲ

Ad Position 21
No active advertisement
ਅਜੀਤ ਡੈਸਕ 31-05-2026
ਕੁਹਾੜਾ, 30 ਮਈ (ਸੰਦੀਪ ਸਿੰਘ ਕੁਹਾੜਾ)-ਨਗਰ ਨਿਗਮ ਅਤੇ ਕੌਂਸਲ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਪ੍ਰਾਪਤ ਕੀਤੀ ਗਈ ਸ਼ਾਨਦਾਰ ਅਤੇ ਇਤਿਹਾਸਕ ਜਿੱਤ ਉਪਰੰਤ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕਰੌੜ ਦੇ ਸਰਪੰਚ ਰਵਿੰਦਰ ਸਿੰਘ ਗਰੇਵਾਲ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੇ ਪਾਰਟੀ ਪ੍ਰਤੀ ਅਟੁੱਟ ਭਰੋਸੇ ਦੀ ਮੋਹਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਇਮਾਨਦਾਰ ਅਤੇ ਪਾਰਦਰਸ਼ੀ ਸ਼ਾਸਨ ਨੂੰ ਤਰਜੀਹ ਦਿੰਦੇ ਹਨ | ਰਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਘੱਟ ਸਮੇਂ ਵਿਚ ਹੀ ਲੋਕ-ਹਿਤੈਸ਼ੀ ਅਤੇ ਇਤਿਹਾਸਕ ਫ਼ੈਸਲੇ ਲੈ ਕੇ ਆਮ ਜਨਤਾ ਨੂੰ ਵੱਡੀ ਰਾਹਤ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਸਿੱਖਿਆ, ਸਿਹਤ, ਬਿਜਲੀ ਅਤੇ ਰੋਜ਼ਗਾਰ ਦੇ ਖੇਤਰਾਂ ਵਿਚ ਕੀਤੇ ਗਏ ਸੁਧਾਰਾਂ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ | ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ, ਜਿਸ ਨਾਲ ਹਰ ਵਰਗ ਨੂੰ ਫ਼ਾਇਦਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਮਿਲੀ ਇਹ ਜਿੱਤ ਵਿਰੋਧੀ ਪਾਰਟੀਆਂ ਲਈ ਸਪਸ਼ਟ ਸੰਦੇਸ਼ ਹੈ ਕਿ ਲੋਕ ਹੁਣ ਪੁਰਾਣੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ ਅਤੇ ਵਿਕਾਸ ਅਤੇ ਸਾਫ਼-ਸੁਥਰੀ ਸਿਆਸਤ ਨੂੰ ਹੀ ਚੁਣ ਰਹੇ ਹਨ | ਗਰੇਵਾਲ ਨੇ ਵਿਸ਼ਵਾਸ ਜਤਾਉਂਦੇ ਹੋਏ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਮੁੜ ਸੱਤਾ ਸੰਭਾਲੇਗੀ | ਉਨ੍ਹਾਂ ਪਾਰਟੀ ਦੇ ਸਾਰੇ ਵਰਕਰਾਂ ਅਤੇ ਸਮਰਥਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਹਰ ਉਸ ਵਿਅਕਤੀ ਦੀ ਹੈ ਜਿਸ ਨੇ ਸੱਚ ਅਤੇ ਇਮਾਨਦਾਰੀ ਦੀ ਰਾਜਨੀਤੀ 'ਤੇ ਭਰੋਸਾ
Ad Position 22
No active advertisement
ਪਿਛਲੀ ਖ਼ਬਰ ਮਾਂਗੇਵਾਲ ਸਕੂਲ 'ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਕਾਂਗਰਸੀ ਨੇਤਾ ਸਾਬਕਾ ਕੌਂਸਲਰ ਗੁਰਮੀਤ ਨਾਗਪਾਲ ਨੂੰ 18 ਵਿਅਕਤੀਆਂ ਸਮੇਤ ਕੀਤਾ ਗਿ੍ਫ਼ਤਾਰ
Ad Position 24