14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮਾਂਗੇਵਾਲ ਸਕੂਲ 'ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 31-05-2026
ਮਲੌਦ, 30 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਰਕਾਰੀ ਮਿਡਲ ਸਕੂਲ ਮਾਂਗੇਵਾਲ ਬਲਾਕ ਡੇਹਲੋਂ-2 ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਕੀਤੀ ਗਈ | ਇਸ ਮੌਕੇ ਸਕੂਲੀ ਵਿਦਿਆਰਥੀਆਂ ਅਤੇ ਮਾਪਿਆਂ ਨੇ ਸ਼ਿਰਕਤ ਕੀਤੀ | ਸਕੂਲ ਦੇ ਮੁੱਖ ਅਧਿਆਪਕ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਇੱਕ ਸਰਵੇਖਣ ਅਨੁਸਾਰ ਪੰਜਾਬ ਦੇ ਸਕੂਲਾਂ ਨੂੰ ਦੇਸ਼ ਭਰ ਵਿਚ ਪਹਿਲੇ ਸਥਾਨ 'ਤੇ ਆਉਣ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕੋਹਿਨੂਰ ਸਿੰਘ ਵਲੋਂ ਐਨ. ਐੈੱਮ. ਐੈੱਮ. ਐੈੱਸ. ਪ੍ਰੀਖਿਆ ਪਾਸ ਕਰਨ ਵਾਲੇ ਮਨਜੋਤ ਕੌਰ, ਸਾਨੀਆ ਤੇ ਗੁਰਸਿਮਰਨ ਕੌਰ ਦਾ ਅਕਾਦਮਿਕ ਪ੍ਰਾਪਤੀਆਂ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮਨਪ੍ਰੀਤ ਸਿੰਘ, ਮਨਧੀਰ ਸਿੰਘ, ਹਰਵਿੰਦਰ ਸਿੰਘ, ਨਵਦੀਪ ਕੌਰ, ਮਨਦੀਪ ਕੌਰ ਵਿਸ਼ਾਲੀ ਜੈਨ, ਪਵਨਦੀਪ ਕੌਰ ਅਤੇ ਹਰਜੀਤ ਸਿੰਘ ਹਾਜ਼ਰ ਸਨ | ਅੰਤ ਵਿਚ ਸਕੂਲ ਇੰਚਾਰਜ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥੀ ਨੇ ਭੰਗੜਾ ਮੁਕਾਬਲੇ 'ਚੋਂ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਮਾਨ ਸਰਕਾਰ ਦੀਆਂ ਨੀਤੀਆਂ 'ਤੇ ਲੋਕਾਂ ਦੀ ਮੋਹਰ- ਸਰਪੰਚ ਗਰੇਵਾਲ
Ad Position 24