14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥੀ ਨੇ ਭੰਗੜਾ ਮੁਕਾਬਲੇ 'ਚੋਂ ਹਾਸਿਲ ਕੀਤਾ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 31-05-2026
ਸਮਰਾਲਾ, 30 ਮਈ (ਗੋਪਾਲ ਸੋਫਤ)-ਪੂਨਾ ਵਿਖੇ ਅਖਿਲ ਲੋਕ ਕਲਾ ਕਲਚਰਲ ਸੰਗਠਨ ਵਲੋਂ ਰਾਸ਼ਟਰੀ ਪੱਧਰ ਦਾ ਸਮਾਗਮ ਭਾਰਤ ਉਤਸਵ-2026 ਕਰਵਾਇਆ ਗਿਆ | ਇਸ ਉਤਸਵ ਦੇ ਭੰਗੜਾ ਮੁਕਾਬਲੇ ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਮਨਜੋਤ ਸਿੰਘ ਨੇ ਭਾਗ ਲਿਆ ਅਤੇ ਆਪਣੀ ਬਿਹਤਰੀਨ ਪੇਸ਼ਕਾਰੀ ਸਦਕਾ ਭੰਗੜਾ ਮੁਕਾਬਲੇ ਵਿਚੋਂ ਪਹਿਲਾਂ ਸਥਾਨ ਹਾਸਲ ਕਰ ਕੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਜਸਵਿੰਦਰ ਕੌਰ ਨੇ ਮਨਜੋਤ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਉਸ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ | ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵੀ ਵਿਦਿਆਰਥੀ ਦੀ ਇਸ ਸਫਲਤਾ ਦੀ ਸ਼ਲਾਘਾ ਕੀਤੀ ਅਤੇ ਸੁਨਹਿਰੀ ਭਵਿੱਖ ਅਤੇ ਅਗਲੇ ਪੱਧਰ ਦੇ ਮੁਕਾਬਲਿਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਪਾਇਲ 'ਚ ਲੱਖਾ ਪਾਇਲ ਦੇ ਹੱਥ ਮਜ਼ਬੂਤ, ਪਰ ਸੀਨੀਅਰ ਕਾਂਗਰਸੀ ਆਗੂਆਂ ਦਾ ਵਿਹਲੇ ਹੋਣਾ ਬਣੀ ਇੱਕ ਬੁਝਾਰਤ ਅਗਲੀ ਖ਼ਬਰ ਮਾਂਗੇਵਾਲ ਸਕੂਲ 'ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ
Ad Position 24