15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਾਉਣ ਨਾਲ ਭਾਜਪਾ ਹੋਵੇਗੀ ਹੋਰ ਮਜ਼ਬੂਤ- ਸੰਦੀਪ ਸਿੰਘ ਰਾਏ

Ad Position 21
No active advertisement
ਅਜੀਤ ਡੈਸਕ 31-05-2026
ਕੁਹਾੜਾ, 30 ਮਈ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਘ ਭੈਣੀ ਸਾਹਿਬ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਪ੍ਰਧਾਨ ਬਣਾਉਣ ਦੇ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਦੀ ਸੰਗਠਨਾਤਮਕ ਤਾਕਤ ਵਿਚ ਵੱਡਾ ਵਾਧਾ ਹੋਵੇਗਾ ਅਤੇ ਭਾਜਪਾ ਹੋਰ ਵੀ ਮਜ਼ਬੂਤ ਬਣੇਗੀ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਇਮਾਨਦਾਰ, ਮਿਹਨਤੀ ਅਤੇ ਤਜਰਬੇਕਾਰ ਆਗੂ ਹਨ | ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਹੁਣ ਵਰਕਰ ਹੋਰ ਵੱਧ ਚੁਸਤ ਤੇ ਇੱਕਜੁੱਟ ਹੋ ਕੇ ਕੰਮ ਕਰਨਗੇ, ਜਿਸ ਨਾਲ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਨੂੰ ਵੱਡੀ ਸਫਲਤਾ ਮਿਲੇਗੀ | ਸੰਦੀਪ ਸਿੰਘ ਭੈਣੀ ਸਾਹਿਬ ਨੇ ਕਿਹਾ ਕਿ ਭਾਜਪਾ ਹਾਈ ਕਮਾਂਡ ਵਲੋਂ ਬਹੁਤ ਸੋਚ-ਵਿਚਾਰ ਨਾਲ ਫ਼ੈਸਲਾ ਕੀਤਾ ਗਿਆ ਹੈ, ਜੋ ਪਾਰਟੀ ਲਈ ਮੀਲ ਪੱਥਰ ਸਾਬਤ ਹੋਵੇਗਾ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਭਾਜਪਾ ਪੰਜਾਬ ਵਿੱਚ ਨਵੀਆਂ ਉਚਾਈਆਂ ਹਾਸਲ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰੇਗੀ | ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੁਪਾਲੋਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਬੀ. ਕੇ. ਯੂ. (ਲੱਖੋਵਾਲ) 2 ਜੂਨ ਨੂੰ ਵਧ ਚੜ੍ਹ ਕੇ ਲੁਧਿਆਣਾ ਪੁੱਜੇਗੀ-ਜ਼ਿਲ੍ਹਾ ਪ੍ਰਧਾਨ ਢੀਂਡਸਾ
Ad Position 24