15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਬਕਰੀਦ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 31-05-2026
ਮਾਛੀਵਾੜਾ ਸਾਹਿਬ, 30 ਮਈ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਵਿਖੇ ਪੱਥਰਾਂ ਵਾਲੀ ਮਸੀਤ ਵਿਖੇ ਮੁਸਲਿਮ ਭਾਈਚਾਰੇ ਵਲੋਂ ਬਕਰੀਦ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਥੇਦਾਰ ਕੇਵਲ ਸਿੰਘ ਕੱਦੋਂ, ਚੇਅਰਮੈਨ ਲਕਸ਼ਮੀ ਨਾਰਾਇਣ, ਪ੍ਰਧਾਨ ਰੇਨੂੰ ਬੈਂਸ, ਪਿ੍ੰਸ ਸੇਠੀ, ਅਲੀ ਖਾਨ, ਓਮਾ ਚੋਪੜਾ ਮੁਸਲਿਮ ਭਾਈਚਾਰੇ ਦੇ ਇਸ ਤਿਉਹਾਰ 'ਚ ਸ਼ਮੂਲੀਅਤ ਕਰਨ ਪੁੱਜੇ | ਉਨ੍ਹਾਂ ਮਸਜਿਦ ਦੇ ਇਮਾਮ ਸਾਹਿਬ (ਮੌਲਵੀ ਸਾਹਿਬ) ਸਮੇਤ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਬਕਰੀਦ ਦੀ ਮੁਬਾਰਕਬਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ | ਜਥੇਦਾਰ ਕੇਵਲ ਸਿੰਘ ਕੱਦੋਂ ਨੇ ਕਿਹਾ ਕਿ ਦੁਨੀਆਂ ਦੇ ਸਾਰੇ ਧਰਮ ਸਾਨੂੰ ਵੱਖ-ਵੱਖ ਨਾਵਾਂ ਰਾਹੀਂ ਪ੍ਰਮਾਤਮਾ ਨਾਲ ਜੁੜਨ ਦਾ ਸੁਨੇਹਾ ਦਿੰਦੇ ਹਨ ਅਤੇ ਇੱਕੋ ਹੀ ਪ੍ਰਮਾਤਮਾ ਦਾ ਨਾਮ ਲੈਣਾ ਸਿਖਾਉਂਦੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮੈਗਾ ਮਾਪੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀ ਅਤੇ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਪ੍ਰਧਾਨ ਸੋਨੀਆ ਗੋਇਲ ਅਤੇ ਉਪ ਪ੍ਰਧਾਨ ਪਾਲਾ ਸੋਮਲਖੇੜੀ ਵਲੋਂ ਮਲੌਦ ਸਕੂਲ ਦੇ ਵਿਦਿਆਰਥੀ ਸਨਮਾਨਿਤ
Ad Position 24