15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮੈਗਾ ਮਾਪੇ ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀ ਅਤੇ ਅਧਿਆਪਕਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 31-05-2026
ਕੁਹਾੜਾ, 30 ਮਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਨਾਨਸੂ ਵਿਚ ਮੈਗਾ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਭਾਰੀ ਸ਼ਮੂਲੀਅਤ ਰਹੀ | ਇਸ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ, ਪ੍ਰਗਤੀ ਅਤੇ ਸਕੂਲ ਦੀਆਂ ਗਤੀਵਿਧੀਆਂ ਬਾਰੇ ਮਾਪਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਨਮਾਨ ਸਮਾਰੋਹ ਵੀ ਕਰਵਾਇਆ ਗਿਆ, ਜਿਸ ਵਿਚ ਸਾਲਾਨਾ ਪ੍ਰੀਖਿਆਵਾਂ ਵਿਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਵਿਚ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਸਬਜੈੱਕਟ ਟਾਪਰ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਪ੍ਰਦਾਨ ਕੀਤੇ ਗਏ | ਸਮਾਰੋਹ ਦੌਰਾਨ ਨੀਤੀ ਆਯੋਗ ਭਾਰਤ ਸਰਕਾਰ 2026 ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਪਹਿਲੇ ਨੰਬਰ ਤੇ ਲਿਆਉਣ ਲਈ ਸਕੂਲ ਦੇ ਅਧਿਆਪਕਾਂ ਨੂੰ ਵੀ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਵਿਦਿਆਰਥੀਆਂ ਦੀ ਬਿਹਤਰ ਤਿਆਰੀ ਅਤੇ ਸਕੂਲ ਦੀ ਤਰੱਕੀ ਵਿਚ ਯੋਗਦਾਨ ਲਈ ਸਨਮਾਨ ਪੱਤਰ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ | ਸਕੂਲ ਇੰਚਾਰਜ ਧਰਮਜੀਤ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਮਾਪਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਨੀਤਾ ਰਾਣੀ, ਮਨਪ੍ਰੀਤ ਕੌਰ, ਜਗਰੂਪ ਕੌਰ, ਸੁਨੀਤਾ ਦੇਵੀ, ਦਿਲਪ੍ਰੀਤ ਕੌਰ, ਧਰਮਵੀਰ ਸਿੰਘ ਸੋਨੀਆ, ਗੁਰਪ੍ਰੀਤ ਕੌਰ, ਮਨਜੀਤ ਨਾਹਰ, ਦੀਕਸ਼ਾ, ਜਸਵੀਰ ਕੌਰ, ਸੰਤੋਸ਼ ਕੁਮਾਰੀ, ਰਵਿੰਦਰ ਕੌਰ, ਬਦਨਦੀਪ ਕੌਰ ਗਰੇਵਾਲ, ਗਾਰਗੀ, ਸਰੂਚੀ ਜੁਨੇਜਾ, ਲਖਵੀਰ ਸਿੰਘ, ਰਾਜਨ ਕੁਮਾਰ, ਮਿਹਜੀਤ ਸਿੰਘ ਗਿੱਲ, ਬਲਵੰਤ ਸਿੰਘ, ਅਨਿਲ ਕੁਮਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਰਣਜੀਤ ਨੇ ਬਜ਼ੁਰਗ ਮਹਿਲਾ ਦੇ ਦੋਵਾਂ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕੀਤੀ <br/> ਅਗਲੀ ਖ਼ਬਰ ਬਕਰੀਦ ਦਾ ਤਿਉਹਾਰ ਮਨਾਇਆ
Ad Position 24