15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਰਕਾਰੀ ਸਕੂਲ ਲਹਿਲ ਵਿਖੇ ਬੋਰਡ ਪ੍ਰੀਖਿਆਵਾਂ ਵਿਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 31-05-2026
ਪਾਇਲ, 30 ਮਈ (ਨਿਜ਼ਾਮਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਬੋਰਡ ਦੀਆਂ ਪ੍ਰੀਖਿਆਵਾਂ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਕਰਨ ਲਈ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਸੁਖਵਿੰਦਰ ਸਿੰਘ ਪੰਧੇਰ ਵਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਸੁਖਵਿੰਦਰ ਸਿੰਘ ਪੰਧੇਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਯੁੱਗ ਮੁਕਾਬਲੇ ਦਾ ਯੁੱਗ ਹੈ, ਜਿਸ ਕਰ ਕੇ ਵਿਦਿਆਰਥੀਆਂ ਨੂੰ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਹੈ | ਉਨ੍ਹਾਂ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ, ਸਖ਼ਤ ਮਿਹਨਤ ਦੁਆਰਾ ਹੀ ਵਿਦਿਆਰਥੀ ਆਪਣੀ ਮੰਜ਼ਿਲ ਦੀ ਪ੍ਰਾਪਤੀ ਕਰ ਸਕਦੇ ਹਨ | ਸਕੂਲ ਦੇ ਪਿ੍ੰਸੀਪਲ ਸਟੇਟ ਬਾਡੀ ਗੋਪਾਲ ਸਿੰਘ ਮਾਣਕ ਮਾਜਰਾ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਤ੍ਰੈ ਪੱਖੀ ਪ੍ਰਕਿਰਿਆ ਹੈ, ਜਿਸ ਵਿਚ ਸਕੂਲ ਦੇ ਅਧਿਆਪਕ, ਮਾਪੇ ਅਤੇ ਘਰ ਦੇ ਵਾਤਾਵਰਨ ਦਾ ਯੋਗਦਾਨ ਹੁੰਦਾ ਹੈ | ਇਸ ਮੌਕੇ ਉਨ੍ਹਾਂ ਸਰਕਾਰ ਵਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜਾਉਣ ਲਈ ਪ੍ਰੇਰਿਤ ਕੀਤਾ | ਬਾਰ੍ਹਵੀਂ ਕਲਾਸ ਵਿਚੋਂ ਮਨਦੀਪ ਕੌਰ ਨੇ ਪਹਿਲਾ, ਗਗਨਦੀਪ ਸਿੰਘ ਨੇ ਦੂਜਾ ਅਤੇ ਹਰਮਨਜੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਦਸਵੀਂ ਕਲਾਸ ਦੀ ਬੋਰਡ ਦ ਪ੍ਰੀਖਿਆ ਵਿਚ ਸੁਖਮਨ ਕੌਰ ਨੇ ਪਹਿਲਾ, ਸਿਮਰਨਜੀਤ ਕੌਰ ਨੇ ਦੂਜਾ ਅਤੇ ਸਿਮਰਨਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਅੱਠਵੀਂ ਕਲਾਸ ਦੀ ਬੋਰਡ ਦੀ ਪ੍ਰੀਖਿਆ ਵਿਚ ਗੁਰਲੀਨ ਕੌਰ ਨੇ ਪਹਿਲਾ, ਲਵਜੋਤ ਸਿੰਘ ਨੇ ਦੂਜਾ ਅਤੇ ਅਮਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪੰਜਵੀਂ ਕਲਾਸ ਦੀ ਬੋਰਡ ਦੀ ਪ੍ਰੀਖਿਆ ਵਿਚ ਹਰਜੋਤ ਸਿੰਘ ਨੇ ਪਹਿਲਾ, ਹਰਮਨਪ੍ਰੀਤ ਸਿੰਘ ਨੇ ਦੂਜਾ ਅਤੇ ਸੁਖਵਿੰਦਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਬੀ. ਐਨ. ਓ. ਕਮਲਪ੍ਰੀਤ ਕੌਰ ਸੋਮਲ ਵਲੋਂ ਸਰਕਾਰ ਵਲੋਂ ਅਧਿਆਪਕਾਂ ਨੂੰ ਭੇਜੇ ਸਨਮਾਨ ਪੱਤਰ ਸਮੂਹ ਸਟਾਫ਼ ਨੂੰ ਵੰਡੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪਾਲ ਕੌਰ, ਰਾਜਵੀਰ ਕੌਰ, ਦਵਿੰਦਰ ਕੌਰ, ਮਨਦੀਪ ਕੌਰ, ਨਵਦੀਪ ਕੌਰ, ਮਨਪ੍ਰੀਤ ਕੌਰ, ਮਿਸਵਾ ਫਾਰੂਕੀ, ਜਸਵੀਰ ਸਿੰਘ ਕੂਹਲੀ, ਹਰਵਿੰਦਰ ਸਿੰਘ, ਗੁਰਬਖਸ਼ੀਸ਼ ਸਿੰਘ, ਕੈਂਪਸ ਮੈਨੇਜਰ ਪਲਵਿੰਦਰ ਸਿੰਘ ਤੋਂ ਇਲਾਵਾ ਬੱਚਿਆਂ ਦੇ ਮਾਤਾ ਪਿਤਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਦੇ 12 ਸਾਲ ਰਹੇ ਬੇਮਿਸਾਲ-ਸੰਗੋਵਾਲ/ਮੀਲੂ <br/> ਅਗਲੀ ਖ਼ਬਰ ਸਿੱਖਿਆ ਦਾ ਮਹਾਂ ਜਸ਼ਨ ਸਕੀਮ ਤਹਿਤ ਜਰਖੜ ਸਕੂਲ ਦੇ ਵਿਦਿਆਰਥੀ ਸਨਮਾਨਿਤ
Ad Position 24