15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਕੇਂਦਰ ਦੀ ਭਾਜਪਾ ਸਰਕਾਰ ਦੇ 12 ਸਾਲ ਰਹੇ ਬੇਮਿਸਾਲ-ਸੰਗੋਵਾਲ/ਮੀਲੂ <br/>

Ad Position 21
No active advertisement
ਅਜੀਤ ਡੈਸਕ 31-05-2026
ਸਾਹਨੇਵਾਲ, 30 ਮਈ (ਹਨੀ ਚਾਠਲੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ ਉਨ੍ਹਾਂ ਲੋਕ ਭਲਾਈ ਸਕੀਮਾਂ ਬਾਰੇ ਘਰ ਘਰ ਜਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰ 'ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ਦੇ ਸੰਬੰਧੀ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਮਿੰਦਰ ਸਿੰਘ ਸੰਗੋਵਾਲ ਅਤੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਸੰਗੋਵਾਲ ਅਤੇ ਮੀਲੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ 12 ਸਾਲ ਬੇਮਿਸਾਲ ਰਹੇ ਹਨ, ਦੇਸ਼ 'ਚ ਰਹਿਣ ਵਾਲੇ ਹਰ ਵਰਗ ਨੂੰ ਸਹੂਲਤਾਂ ਮਿਲੀਆ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਲੋੜਵੰਦ ਵਿਅਕਤੀਆਂ ਨੂੰ ਸਮੇਂ ਸਮੇਂ ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅੱਜ ਜੇਕਰ ਸਾਡਾ ਦੇਸ਼ ਸੁਰੱਖਿਅਤ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀ ਭਾਜਪਾ ਦੀ ਸਰਕਾਰ ਦੇ ਕਰ ਕੇ ਹੀ ਹੈ ਕਿਉਂਕਿ ਜਦੋਂ ਵੀ ਕੋਈ ਦੇਸ਼ 'ਤੇ ਮੁਸੀਬਤ ਆਉਂਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਸੀਬਤ ਦਾ ਸੁਚਾਰੂ ਢੰਗ ਨਾਲ ਹੱਲ ਕੱਢਦੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਹੋਣ 'ਤੇ ਮਾਣ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਦੇਸ਼ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬਣੀ ਸਰਕਾਰ ਪਿਛਲੇ 12 ਸਾਲ ਤੋਂ ਨਿਰੰਤਰ ਦੇਸ਼ ਵਿਚ ਨਵੀਆਂ ਉਪਲਬਧੀਆਂ ਲੈ ਕੇ ਆ ਰਹੀ ਹੈ ਜਿਸ ਨਾਲ ਦੇਸ਼ ਦਾ ਮਾਣ ਵਿਦੇਸ਼ਾਂ ਵਿਚ ਵੀ ਵਧਿਆ ਹੈ |

Ad Position 22
No active advertisement
ਪਿਛਲੀ ਖ਼ਬਰ ਭਾਸ਼ਨ ਅਤੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰੀ ਸਕੂਲ ਲਹਿਲ ਵਿਖੇ ਬੋਰਡ ਪ੍ਰੀਖਿਆਵਾਂ ਵਿਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ
Ad Position 24