16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੀਨੀਅਰ ਵਰਗ ’ਚ ਗਿੱਲ ਕਲੱਬ ਘਵੱਦੀ ਅਤੇ ਨੀਟਾ ਕਲੱਬ ਰਾਮਪੁਰ ਫਾਈਨਲ ਵਿਚ ਪੁੱਜੇ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026

ਡੇਹਲੋਂ, 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵਲੋਂ ਕਰਵਾਏ ਜਾ ਰਹੇ 16ਵੇਂ ਜੇ. ਐੱਸ. ਟੀ. ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਮੇਲੇ ਦੇ 9ਵੇਂ ਦਿਨ ਜਿੱਥੇ ਸੀਨੀਅਰ ਵਰਗ ਵਿਚ ਗਿੱਲ ਕਲੱਬ ਘਵੱਦੀ ਅਤੇ ਨੀਟਾ ਕਲੱਬ ਫਾਈਨਲ ਵਿਚ ਪੁੱਜੇ, ਉੱਥੇ ਜੂਨੀਅਰ ਵਰਗ ਵਿਚ ਕਿਲ੍ਹਾ ਰਾਏਪੁਰ ਹਾਕੀ ਸੈਂਟਰ ਅਤੇ ਐੱਚ. ਟੀ. ਸੀ. ਰਾਮਪੁਰ ਨੇ ਵੀ ਜਿੱਤਾਂ ਦਰਜ ਕਰਦਿਆਂ ਫਾਈਨਲ ਵਿਚ ਪ੍ਰਵੇਸ਼ ਕੀਤਾ। ਫਲੱਡ ਲਾਈਟਾਂ ਦੀ ਰੌਸ਼ਨੀ ਵਿਚ ਖੇਡੇ ਗਏ ਸੀਨੀਅਰ ਵਰਗ ਦੇ ਪਹਿਲੇ ਸੈਮੀਫਾਈਨਲ ਵਿਚ ਨੀਟਾ ਕਲੱਬ ਰਾਮਪੁਰ ਨੇ ਜਰਖੜ ਹਾਕੀ ਅਕੈਡਮੀ ਨੂੰ 6-4 ਨਾਲ ਹਰਾਇਆ ਅਤੇ ਗਿੱਲ ਕਲੱਬ ਘਵੱਦੀ ਨੇ ਅਮਰਗੜ੍ਹ ਨੂੰ 4-2 ਨਾਲ ਹਰਾ ਕੇ ਪਹਿਲੀ ਵਾਰ ਫਾਈਨਲ ਵਿਚ ਪ੍ਰਵੇਸ਼ ਕੀਤਾ। ਘਵੱਦੀ ਦਾ ਗੋਲ ਕੀਪਰ ਰਾਜਦੀਪ ਸਿੰਘ ਰੋਆਇਲ ਹੀਰੋ ਆਫ਼ ਦਾ ਮੈਚ ਬਣਿਆ। ਜੂਨੀਅਰ ਵਰਗ ਵਿਚ ਕਿਲ੍ਹਾ ਰਾਏਪੁਰ ਹਾਕੀ ਸੈਂਟਰ ਨੇ ਸੰਘਰਸ਼ ਪੂਰਨ ਮੁਕਾਬਲੇ ਵਿਚ ਜਰਖੜ ਹਾਕੀ ਅਕੈਡਮੀ ਨੂੰ 4-3 ਨਾਲ ਹਰਾਇਆ। ਕਿਲ੍ਹਾ ਰਾਏਪੁਰ ਦਾ ਕਸਮਪ੍ਰੀਤ ਸਿੰਘ ਹੀਰੋ ਦਾ ਮੈਚ ਬਣਿਆ, ਜਦਕਿ ਐੱਚ. ਟੀ. ਸੀ. ਰਾਮਪੁਰ ਨੇ ਇੱਕ ਵਾਰ ਫਿਰ ਵੱਡਾ ਉਲਟ ਫੇਰ ਕਰਦਿਆਂ ਗੁਰੂ ਤੇਗ ਬਹਾਦਰ ਅਕੈਡਮੀ ਚਰਾੜੀ ਨੂੰ ਚਚਰਾੜੀ ਨੂੰ 2-1 ਨਾਲ ਹਰਾ ਕੇ ਫਾਈਨਲ ਵਿਚ ਜਗ੍ਹਾ ਪੱਕੀ ਕੀਤੀ। ਰਾਮਪੁਰ ਦਾ ਰਾਜਵੀਰ ਸਿੰਘ ਹੀਰੋ ਆਫ਼ ਦਾ ਮੈਚ ਬਣਿਆ। ਇਸ ਮੌਕੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਕਮਲਪ੍ਰੀਤ ਸਿੰਘ ਚਾਹਲ ਐੱਸ. ਪੀ-3, ਪਦਮ ਬਲਦੇਵ ਸਿੰਘ, �ਲੰਪੀਅਨ ਹਰਦੀਪ ਸਿੰਘ ਗਰੇਵਾਲ, ਉੱਘੇ ਬਿਜ਼ਨਸਮੈਨ ਹਰਬੰਸ ਸਿੰਘ ਸੈਣੀ, ਹਰਦੀਪ ਸਿੰਘ ਬੀਰਮਪੁਰ, ਸੁਖਵਿੰਦਰ ਸਿੰਘ ਚੇਅਰਮੈਨ ਲੁਧਿਆਣਾ ਸਪੋਰਟਸ ਵੈੱਲਫੇਅਰ ਐਸੋਸੀਏਸ਼ਨ ਨੇ ਵੱਖ-ਵੱਖ ਮੈਚਾਂ ਦੌਰਾਨ ਟੀਮਾਂ ਨਾਲ ਜਾਣ ਪਹਿਚਾਣ ਕੀਤੀ। ਇਸ ਮੌਕੇ ਕਮਲਪ੍ਰੀਤ ਚਾਹਲ ਨੇ ਜਰਖੜ ਹਾਕੀ ਅਕੈਡਮੀ ਵਾਸਤੇ 50 ਹਾਕੀ ਸਟਿੱਕਾਂ, ਹਰਬੰਸ ਸਿੰਘ ਸੈਣੀ ਨੇ 21000 ਅਤੇ ਕਰਮਜੀਤ ਸਿੰਘ ਕਾਲਾ ਯੂ. ਐੱਸ. ਏ. ਨੇ 15000 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ। ਇਸ ਸਮੇਂ ਜਗਰੂਪ ਸਿੰਘ ਜਰਖੜ, ਤੇਜਿੰਦਰ ਸਿੰਘ ਜਰਖੜ, ਗੁਰਸਤਿੰਦਰ ਸਿੰਘ ਪ੍ਰਗਟ, ਕੁਲਦੀਪ ਸਿੰਘ ਘਵੱਦੀ, ਲਖਵਿੰਦਰ ਸਿੰਘ ਲੱਖਾ, ਗੁਰਤੇਜ ਸਿੰਘ ਲਾਡੀ ਸੁਧਾਰ, ਦਲਵੀਰ ਸਿੰਘ ਜਰਖੜ, ਪਵਨਪ੍ਰੀਤ ਸਿੰਘ ਡੰਗੋਰਾ, ਰਘਵੀਰ ਸਿੰਘ ਡੰਗੋਰਾ ਸਮੇਤ ਹੋਰ ਪ੍ਰਬੰਧਕ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਏ. ਐੱੱਸ. ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਸਵਿਮਿੰਗ ਪੂਲ ਦੇ ਸਮਰ ਕੈਂਪ ਦਾ ਉਦਘਾਟਨ ਅਗਲੀ ਖ਼ਬਰ ਸੁਖਪ੍ਰੀਤ ਸਿੰਘ ਸੋਹੀ ਨੇ ਵੋਟਰਾਂ ਦਾ ਕੀਤਾ ਧੰਨਵਾਦ
Ad Position 24