12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਠੇਕੇਦਾਰੀ ਸਿਸਟਮ ਖ਼ਤਮ ਕਰਨ ਦੇ ਫ਼ੈਸਲੇ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 02-06-2026
ਖੰਨਾ, 1 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਠੇਕੇਦਾਰੀ ਸਿਸਟਮ ਖ਼ਤਮ ਕਰ ਕੇ ਹਜ਼ਾਰਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵੱਖ-ਵੱਖ ਵਰਗਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਰਾਸਤ ਸੇਵਾ ਸੰਗਠਨ, ਹਲਕਾ ਖੰਨਾ ਦੇ ਇੰਚਾਰਜ ਮਨਪ੍ਰੀਤ ਸਿੰਘ ਮਨੀ (ਇਕੋਲਾਹੀ) ਨੇ ਕਿਹਾ ਕਿ ਪੰਜਾਬ ਸਰਕਾਰ ਦਾ ਫ਼ੈਸਲਾ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਵੱਲ ਇੱਕ ਇਤਿਹਾਸਿਕ ਕਦਮ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਕੂੰਮਕਲਾਂ ਪੁਲਿਸ ਨੂੰ ਵੱਡੀ ਸਫ਼ਲਤਾ, ਪਿਸਤੌਲ ਸਮੇਤ ਇਕ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਕੌਂਸਲ 'ਚ ਰਿਕਾਰਡ ਜਿੱਤ ਤੋਂ ਬਾਅਦ, ਕੈਬਨਿਟ ਮੰਤਰੀ ਸੌਂਧ ਨੇ 'ਧੰਨਵਾਦ' ਜਲੂਸ ਕੱਢਿਆ
Ad Position 24