ਬੀਜਾ, 1 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸੂਬੇ ਅੰਦਰ ਸਥਾਨਿਕ ਸਰਕਾਰਾਂ ਚ ਆਮ ਆਦਮੀ ਪਾਰਟੀ ਦੀ ਹੂੰਝਾ ਫੇਰ ਜਿੱਤ ਨੇ ਦਰਸਾ ਦਿੱਤਾ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਵਿਰੋਧੀ ਹੁਣ ਸੋਚਣ ਲਈ ਮਜਬੂਰ ਹੋ ਚੁੱਕੇ ਹਨ | ਇਹ ਪ੍ਰਗਟਾਵਾ ਰਾਜਨੀਤੀ ਵਿਗਿਆਨ 'ਚ ਮਾਸਟਰ ਡਿਗਰੀ ਹੋਲਡਰ ਕਾਕਾ ਸਤਵਿੰਦਰ ਸਿੰਘ ਗਰੇਵਾਲ ਬੀਜਾ ਨੇ ਇੱਕ ਪੈੱ੍ਰਸ ਨੋਟ ਜਾਰੀ ਕਰਦਿਆਂ ਆਖਿਆ ਕਿ ਹੁਣ ਮਾਨ ਸਰਕਾਰ ਨੇ ਝੋਨੇ ਦੀ ਬਿਜਾਈ ਲਈ ਨਿਰਵਿਘਨ 8 ਘੰਟੇ ਮੋਟਰਾਂ ਵਾਲੀ ਬਿਜਲੀ ਦੇ ਵਾਅਦੇ ਨਾਲ ਕਿਸਾਨਾਂ ਦੇ ਖਿੜ ਗਏ ਹਨ | ਉਨ੍ਹਾਂ ਨੇ ਕਿਹਾ ਕਿ 2027 'ਚ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸੂਬੇ ਦੇ ਲੋਕ ਫਿਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਬਣਨੀ ਯਕੀਨੀ ਹੈ |