13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪਿੰਡ ਚਾਪੜਾ 'ਚ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 310 ਮਰੀਜ਼ਾਂ ਦੀ ਜਾਂਚ

Ad Position 21
No active advertisement
ਪਿੰਡ ਚਾਪੜਾ ਵਿਖੇ ਕੈਂਪ ਦਾ ਉਦਘਾਟਨ ਕਰਨ ਸਮੇਂ ਸਰਪੰਚ ਗੁਰਦੀਪ ਸਿੰਘ ਤੇ ਹੋਰ ਅਤੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਹੋਏ ਮਾਹਿਰ ਡਾਕਟਰ | ਤਸਵੀਰਾਂ: ਦਿਲਬਾਗ ਸਿੰਘ ਚਾਪੜਾ <br/> 02-06-2026
ਮਲੌਦ, 1 ਜੂਨ (ਦਿਲਬਾਗ ਸਿੰਘ ਚਾਪੜਾ)- ਮਨੁੱਖਤਾ ਦੀ ਭਲਾਈ ਲਈ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੀ ਯਾਦ ਵਿਚ ਪਿੰਡ ਚਾਪੜਾ, ਆਲਮਪੁਰ ਤੇ ਫ਼ਿਰੋਜ਼ਪੁਰ ਦੀਆਂ ਗ੍ਰਾਮ ਪੰਚਾਇਤਾਂ, ਡਾ: ਰਣਜੀਤ ਸਿੰਘ ਬਾਬਰਪੁਰ ਤੇ ਇੰਸਪੈਕਟਰ ਜਗਦੀਪ ਸਿੰਘ ਲੋਕ ਨਿਰਮਾਣ ਵਿਭਾਗ ਦੇ ਸਹਿਯੋਗ ਸਦਕਾ ਪਿੰਡ ਚਾਪੜਾ ਵਿਖੇ ਸੰਕਰਾਂ ਆਈ ਹਸਪਤਾਲ ਵਲੋਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਰਸਮੀ ਉਦਘਾਟਨ ਸਰਪੰਚ ਗੁਰਦੀਪ ਸਿੰਘ ਵਲੋਂ ਕੀਤਾ ਗਿਆ | ਕੈਂਪ ਦੌਰਾਨ 310 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 20 ਮਰੀਜ਼ਾਂ ਦੇ ਮੁਫ਼ਤ ਲੈਂਜ ਪਾਉਣ ਲਈ ਚੁਣੇ ਗਏ | ਇਸ ਤੋਂ ਇਲਾਵਾ ਜਾਂਚ ਕਰਵਾਉਣ ਆਏ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇ ਨਾਲ-ਨਾਲ ਮੁਫ਼ਤ ਐਨਕਾਂ ਦੀ ਵੰਡ ਵੀ ਕੀਤੀ ਗਈ | ਸਰਪੰਚ ਜਗਤਾਰ ਸਿੰਘ ਫ਼ਿਰੋਜ਼ਪੁਰ, ਸਰਪੰਚ ਵੀਰਦਵਿੰਦਰ ਸਿੰਘ ਆਲਮਪੁਰ ਚਾਪੜਾ, ਹਰਜਿੰਦਰ ਸਿੰਘ ਪੰਚ, ਜਗਮੇਲ ਸਿੰਘ, ਮੱਖਣ ਸਿੰਘ, ਬਲਦੇਵ ਸਿੰਘ, ਪ੍ਰਗਟ ਸਿੰਘ, ਤਰਲੋਚਨ ਸਿੰਘ ਫੌਜੀ, ਗੁਰਜੀਤ ਸਿੰਘ ਜੇ.ਈ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇ: ਗੁਰਜੀਵਨ ਸਿੰਘ ਸਰੌਦ ਬਣੇ ਪੰਥਕ ਅਕਾਲੀ ਲਹਿਰ ਦੇ ਸੂਬਾ ਕੋਰ ਕਮੇਟੀ ਮੈਂਬਰ ਅਗਲੀ ਖ਼ਬਰ ਆਦਿ ਧਰਮ ਸਤਿਸੰਗ ਭਵਨ ਦਹੇੜੂ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ
Ad Position 24