13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਅਮਰੀਕਾ ਫੇਰੀ ਤੋਂ ਬਾਅਦ ਬਾਬਾ ਦਰਸ਼ਨ ਸਿੰਘ ਖ਼ਾਲਸਾ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 02-06-2026
ਬੀਜਾ, 1 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਜੰਗਲਾਂ ਵਿਚ ਮੰਗਲ ਲਾਉਣ ਵਾਲੇ, ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਤਪੋਬਣ ਢੱਕੀ ਸਾਹਿਬ ਵਾਲੇ ਲਗਭਗ ਪਿਛਲੇ 5 ਮਹੀਨਿਆਂ ਦੀ ਅਮਰੀਕਾ ਦੀ ਧਰਮ ਪ੍ਰਚਾਰ ਫੇਰੀ ਤੋਂ ਬਾਅਦ ਅੱਜ ਸਵੇਰੇ 7 ਵਜੇ ਦੇ ਕਰੀਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਨਤਮਸਤਕ ਹੋਣ ਲਈ ਪੁੱਜੇ | ਜਿੱਥੇ ਬਾਬਾ ਦਰਸ਼ਨ ਸਿੰਘ ਖ਼ਾਲਸਾ ਵਾਲਿਆਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਬਾਅਦ ਵਿੱਚ ਬਾਬਾ ਦਰਸ਼ਨ ਸਿੰਘ ਖ਼ਾਲਸਾ ਨੂੰ ਸਮਾਜ ਸੇਵੀ ਹਰਮਿੰਦਰ ਸਿੰਘ ਮੰਡੇਰ ਅਮਰੀਕਾ, ਬਾਬਾ ਦਰਸ਼ਨ ਸਿੰਘ ਕਾਰ ਸੇਵਾ ਵਾਲੇ, ਗੁਰਮੁਖ ਸਿੰਘ ਰਾਏਪੁਰ, ਚਰਨਜੀਤ ਸਿੰਘ ਚੰਨੀ ਪਾਇਲ ਤੇ ਹੋਰ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸਿਰਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਦਰਸ਼ਨ ਸਿੰਘ ਖਾਲਸਾ ਨੇ ਕਿਹਾ ਕਿ ਇਹ ਅਸਥਾਨ ਰੂਹਾਨੀਅਤ ਦਾ ਕੇਂਦਰ ਹੈ | ਵੱਧ ਤੋਂ ਵੱਧ ਸੇਵਾ ਕਰਕੇ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ | ਇਹ ਹੀ ਸੱਭ ਤੋਂ ਵੱਡੀ ਕਮਾਈ ਹੈ | ਇਸ ਮੌਕੇ ਕੁਲਦੀਪ ਸਿੰਘ ਪਾਠੀ ਸਿੰਘ, ਅਰਵਿੰਦਰ ਸਿੰਘ ਹੈਪੀ, ਰਵਿੰਦਰ ਸਿੰਘ ਕੋਟ ਪਨੈਚ, ਹਰਬੰਸ ਸਿੰਘ ਮੰਡਿਆਲਾ ਖੁਰਦ, ਸਾਧੂ ਸਿੰਘ ਅਜਲੋਦ, ਕੁ, ਸੁਖਵਿੰਦਰ ਸਿੰਘ ਨੌਲੜੀ ਖੁਰਦ, ਗੁਰਪ੍ਰੀਤ ਸਿੰਘ ਬਗਲੀ ਖੁਰਦ, ਬਲਜੀਤ ਸਿੰਘ ਦੋਰਾਹਾ, ਕੈਪਟਨ ਰਾਮਪਾਲ ਸਿੰਘ ਬੀਜਾ, ਸਤਵਿੰਦਰ ਸਿੰਘ ਕਾਕਾ ਗਰੇਵਾਲ, ਗੁਰਮੁੱਖ ਸਿੰਘ ਹਰਬੰਸਪੁਰਾ, ਪਰਮਿੰਦਰ ਸਿੰਘ ਦਹੇੜੂ, ਗੁਰਬਖਸ਼ ਸਿੰਘ ਮਠਾੜੂ ਪਾਇਲ, ਬਾਬਾ ਮਾਂਗਟ ਕੋਟ, ਦੀਦਾਰ ਸਿੰਘ ਰਾਏਪੁਰ ਤੋਂ ਇਲਾਵਾ ਅਨੇਕਾਂ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇ: ਗੁਰਜੀਵਨ ਸਿੰਘ ਸਰੌਦ ਬਣੇ ਪੰਥਕ ਅਕਾਲੀ ਲਹਿਰ ਦੇ ਸੂਬਾ ਕੋਰ ਕਮੇਟੀ ਮੈਂਬਰ ਅਗਲੀ ਖ਼ਬਰ ਜਥੇ: ਗੁਰਜੀਵਨ ਸਿੰਘ ਸਰੌਦ ਬਣੇ ਪੰਥਕ ਅਕਾਲੀ ਲਹਿਰ ਦੇ ਸੂਬਾ ਕੋਰ ਕਮੇਟੀ ਮੈਂਬਰ
Ad Position 24