ਪਿੰਡ ਸਲੇਮਪੁਰਾ ਵਿਖੇ ਸਰਪੰਚ ਦੀ ਅਗਵਾਈ ਹੇਠ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਣ ਦੀ ਸ਼ੁਰੂਆਤ
ਅਜੀਤ ਡੈਸਕ
02-06-2026
ਇਸ ਮੌਕੇ ਸਰਪੰਚ ਦਵਿੰਦਰ ਸਿੰਘ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ, ਉੱਥੇ ਸਰਕਾਰ ਲੋੜਵੰਦ ਪਰਿਵਾਰਾਂ ਨੂੰ ਵੀ ਸਾਰੀਆਂ ਸੁੱਖ ਸਹੂਲਤਾਂ ਦੇ ਰਹੀ ਹੈ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 2027 ਵਿਚ ਮੁੜ 'ਆਪ' ਦੀ ਹੀ ਸਰਕਾਰ ਬਣਟਗੀ | ਇਸ ਮੌਕੇ ਪੰਚ ਲਹਿੰਬਰਜੀਤ ਸਿੰਘ ਗਿੱਲ, ਅਮਰ ਸਿੰਘ ਗਿੱਲ, ਡਿਪੂ ਹੋਲਡਾਰ ਤਰਲੋਚਣ ਸਿੰਘ, ਡਾ. ਗੁਰਪ੍ਰੀਤ ਸਿੰਘ, ਪੰਚ ਡਾ. ਗੁਰਮੇਲ ਸਿੰਘ, ਪ੍ਰਧਾਨ ਪ੍ਰੀਤਮ ਸਿੰਘ, ਕੁਲਵਿੰਦਰ ਸਿੰਘ, ਡਾ. ਜਗਰੂਪ ਸਿੰਘ ਆਦਿ ਨੇ ਵੀ ਮਾਨ ਸਰਕਾਰ ਦਾ ਧੰਨਵਾਦ ਕੀਤਾ |