13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਤੇ ਬੀ. ਬੀ. ਐਮ. ਬੀ. 'ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਵਿਰੁੱਧ ਵੱਡੇ ਰੋਸ ਧਰਨੇ ਅੱਜ-ਲੱਖੋਵਾਲ

Ad Position 21
No active advertisement
ਅਜੀਤ ਡੈਸਕ 02-06-2026
ਖੰਨਾ, 1 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 2 ਜੂਨ 2026 ਦਿਨ ਮੰਗਲਵਾਰ ਨੂੰ ਸਾਰੇ ਪੰਜਾਬ 'ਚ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਸ਼ਾਲ ਰੋਸ ਵਿਚ ਵੱਡੀ ਗਿਣਤੀ ਨਾਲ ਸ਼ਾਮਿਲ ਹੋਵੇਗੀ | ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਚੰਡੀਗੜ੍ਹ ਦੀ ਤਰਜ਼ ਦੇ ਪੰਜਾਬ ਵਿਚ ਡੀਜ਼ਲ ਦਾ ਰੇਟ ਸਸਤਾ ਕਰੇ | ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਜੋ ਬੀ. ਬੀ. ਐਮ. ਬੀ. 'ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕੀਤੀ ਹੈ ਇਹ ਸੰਘੀ ਢਾਂਚੇ 'ਤੇ ਹਮਲਾ ਹੈ | ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਹੈ ਕਿ ਧਰਨੇ ਸਬੰਧੀ ਅਲੱਗ ਅਲੱਗ ਜ਼ਿਲਿ੍ਹਆਂ ਤੇ ਬਲਾਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਸਵੇਰੇ 10 ਵਜੇ ਹਰ ਬਲਾਕ ਤੋਂ ਟਰੈਕਟਰ-ਟਰਾਲੀਆਂ ਦੇ ਕਾਫ਼ਲੇ 43 ਦਫ਼ਤਰ ਮੋਗਾ ਲਈ ਰਵਾਨਾ ਹੋਣਗੇ 11 ਵਜੇ ਤੋਂ ਸ਼ਾਮ 4 ਵਜੇ ਤੱਕ 43 ਦਫ਼ਤਰਾਂ ਮੂਹਰੇ ਧਰਨੇ ਦਿੱਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਕਿਸਾਨ ਸਭਾ 1936 ਵਲੋਂ ਪਿੰਡ ਸਿਆੜ ਵਿਖੇ ਮੀਟਿੰਗ ਅੱਜ ਅਗਲੀ ਖ਼ਬਰ ਹਲਵਾਰਾ ਏਅਰਪੋਰਟ 'ਤੇ ਤੂਫ਼ਾਨ ਤੇ ਮੀਂਹ ਨਾਲ ਛੱਤ ਨੂੰ ਹਲਕਾ ਫੁਲਕਾ ਨੁਕਸਾਨ
Ad Position 24