ਰਾੜਾ ਸਾਹਿਬ, 1 ਜੂਨ (ਸੁਖਵੀਰ ਸਿੰਘ ਚਣਕੋਈਆਂ)- ਆਲ ਇੰਡੀਆ ਕਿਸਾਨ ਸਭਾ 1936 ਦੀ ਪਿੰਡ ਸਿਆੜ ਵਿਖੇ ਮੀਟਿੰਗ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਮੇਲੀ ਅਤੇ ਸਾਬਕਾ ਪੰਚ ਤਰਲੋਚਨ ਸਿੰਘ ਪੰਧੇਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਜਸਵੀਰ ਝੱਜ, ਤਕਨੀਕੀ ਮਾਹਿਰ ਡਾ. ਗੁਲਜ਼ਾਰ ਸਿੰਘ ਪੰਧੇਰ, ਜਸਵੀਰ ਸਿੰਘ ਢੀਂਡਸਾ, ਮਹਿੰਦਰ ਸਿੰਘ, ਕਮਿੱਕਰ ਸਿੰਘ, ਸਾਧੂ ਸਿੰਘ ਸਾਬਕਾ ਸਰਪੰਚ, ਹਰਵਿੰਦਰ ਸਿੰਘ, ਜਗਤਾਰ ਸਿੰਘ, ਸੁਦਾਗਰ ਸਿੰਘ, ਦਲਜੀਤ ਸਿੰਘ ਪੰਧੇਰ, ਰਣਜੀਤ ਸਿੰਘ, ਕੇਵਲ ਸਿੰਘ ਆਦਿ ਸ਼ਾਮਿਲ ਹੋਏ | ਸੰਯੁਕਤ ਕਿਸਾਨ ਵੱਲੋਂ ਹੇਠ ਲਿਖੀਆਂ ਮੰਗਾਂ ਆਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ 'ਤੇ ਹਰਿਆਣਾ ਦੀ ਪੱਕੀ ਨੁਮਾਇੰਦਗੀ ਖੋਹਣ ਦਾ ਵਿਰੋਧ , ਖਾਦ ਸਬਸਿਡੀ ਵਿੱਚ ਕੀਤੀ ਕਟੌਤੀ ਬਹਾਲ ਕਰਕੇ ਥੈਲਾ 50 ਕਿੱਲੋ ਕੀਤਾ ਜਾਵੇ | ਪੈਟਰੋਲ, ਡੀਜ਼ਲ, ਰਸੋਈ, ਗੈਸ ਦੀਆਂ ਵਧੀਆਂ ਕੀਮਤਾਂ ਵਾਪਸ ਲਈਆਂ ਜਾਣ, ਹਰ ਇੱਕ ਫ਼ਸਲ ਉੱਤੇ ਐਮ ਐਸ ਪੀ ਕਾਨੂੰਨ ਦੀ ਗਰੰਟੀ ਕੀਤੀ ਜਾਵੇ , ਸੀ +2 50% ਫ਼ਾਰਮੂਲਾ ਲਾਗੂ ਕੀਤਾ ਜਾਵੇ, ਪੰਜਾਬ ਦੇ ਕਿਸਾਨ ਮਜ਼ਦੂਰ ਨੂੰ ਕਾਰਪੋਰੇਟ ਘਰਾਣਿਆਂ ਵਾਂਗ ਕਰਜ਼ ਮੁਕਤ ਕੀਤਾ ਜਾਵੇ | ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ | ਬਿਜਲੀ ਸੋਧ ਬਿਲ 2025 ਅਤੇ ਬੀਜ ਬਿੱਲ ਵਾਪਸ ਲਿਆ ਜਾਵੇ | ਭਾਰਤ ਮਾਲਾ ਪ੍ਰੋਜੈਕਟ ਤਹਿਤ ਜ਼ਮੀਨਾਂ ਦਾ ਮੁਆਵਜ਼ਾ ਜ਼ਮੀਨ ਆਦੀ ਗ੍ਰਹਿਣ ਸੋਧ ਕਾਨੂੰਨ 2013 ਅਨੁਸਾਰ ਬਾਜਾਰੀ ਕੀਮਤ ਦਿਤੀ ਜਾਵੇ | ਦਿੱਲੀ ਕਿਸਾਨ ਅੰਦੋਲਨ ਵੇਲੇ ਉਸ ਤੋਂ ਪਹਿਲਾਂ ਤੇ ਬਾਅਦ ਵਿੱਚ ਕੀਤੇ ਗਏ ਕਿਸਾਨਾਂ ਉੱਤੇ ਸਾਰੇ ਕੇਸ ਵਾਪਸ ਲਏ ਜਾਣ | ਮੱਧ ਪੂਰਬ ਤੇ ਪਾਕਿਸਤਾਨ ਨਾਲ ਅਟਾਰੀ ਬਾਘਾਂ ਤੇ ਸੈਨੀ ਵਾਲਾ ਬਾਰਡਰ ਰਾਹੀਂ ਸੜਕੀ ਰੇਲ ਵਪਾਰ ਖੋਲਿਆ ਜਾਵੇ | ਖੇਤੀ ਮੰਡੀਕਰਨ ਨੀਤੀ ਖਰੜੇ ਨੂੰ ਰੱਦ ਕਰਵਾਉਣ ਆਦਿ ਲਈ 2 ਜੂਨ ਨੂੰ ਪੰਜਾਬ ਦੇ ਸਾਰੇ ਡੀ ਸੀ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣੇ ਹਨ ਜਿਸ ਦੇ ਵਿੱਚ ਵੱਡੀ ਪੱਧਰ ਉੱਤੇ ਸ਼ਮੂਲੀਅਤ ਕੀਤੀ ਜਾਵੇਗੀ |