08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸ਼ਿਵ ਸੈਨਾ ਆਗੂ ਅਜੈ ਗੁਪਤਾ ਗਿ੍ਫ਼ਤਾਰ, 16 ਜੂਨ ਤੱਕ ਜੇਲ੍ਹ ਭੇਜਿਆ

Ad Position 21
No active advertisement
ਅਜੀਤ ਡੈਸਕ 03-06-2026
ਖੰਨਾ, 2 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਮਕਸਦ ਨਾਲ ਸ਼ਿਵ ਸੈਨਾ ਹਿੰਦ ਦੇ ਸੂਬਾ ਉਪ ਪ੍ਰਧਾਨ ਅਜੈ ਗੁਪਤਾ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲਿਆ | ਪੁਲਿਸ ਅਨੁਸਾਰ ਅਜੈ ਗੁਪਤਾ ਲੰਬੇ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਲਗਾਤਾਰ ਭੜਕਾਊ ਬਿਆਨਬਾਜ਼ੀ ਕਰ ਰਿਹਾ ਸੀ, ਜਿਸਨੂੰ ਪੁਲਿਸ ਨੇ ਗੰਭੀਰਤਾ ਨਾਲ ਲਿਆ | ਪੁਲਿਸ ਅਧਿਕਾਰੀਆਂ ਅਨੁਸਾਰ ਸੋਸ਼ਲ ਮੀਡੀਆ 'ਤੇ ਕੀਤੀਆਂ ਜਾ ਰਹੀਆਂ ਇਤਰਾਜ਼ਯੋਗ ਅਤੇ ਭੜਕਾਊ ਟਿੱਪਣੀਆਂ ਕਾਰਨ ਇਲਾਕੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋਣ ਦਾ ਖ਼ਤਰਾ ਸੀ | ਇਸ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨੇ ਕਾਰਵਾਈ ਕਰਕੇ ਅਜੈ ਗੁਪਤਾ ਨੂੰ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰੀ ਤੋਂ ਬਾਅਦ ਉਸਨੂੰ ਐੱਸ.ਡੀ.ਐੱਮ. ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਉਸਨੂੰ 16 ਜੂਨ ਤੱਕ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ | ਪੁਲਿਸ ਦਾ ਕਹਿਣਾ ਹੈ ਕਿ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣਾ ਪਹਿਲ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਅਜਿਹਾ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਿਸ ਨਾਲ ਸਮਾਜਿਕ ਸਦਭਾਵਨਾ ਪ੍ਰਭਾਵਿਤ ਹੋਵੇ |
Ad Position 22
No active advertisement
ਪਿਛਲੀ ਖ਼ਬਰ ਕੋਆਪ੍ਰੇਟਿਵ ਬੈਂਕ ਰਾੜਾ ਸਾਹਿਬ ਅੱਗੇ ਪਿੰਡ ਘੁਡਾਣੀ ਕਲ੍ਹਾਂ ਦੇ ਕਿਸਾਨਾਂ ਤੇ ਨਗਰ ਨਿਵਾਸੀਆਂ ਵਲੋਂ ਧਰਨਾ ਅਗਲੀ ਖ਼ਬਰ ਪਿੰਡ ਭੈਣੀ ਅਰਾਈਆਂ ਵਿਖੇ ਬੀ.ਕੇ.ਯੂ. ਏਕਤਾ (ਡਕੌਂਦਾ) ਦੀ ਇਕਾਈ ਦੀ ਚੋਣ
Ad Position 24