08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬੂਥ ਪੱਧਰ ਤੱਕ ਭਰਵਾਂ ਹੁੰਗਾਰਾ ਮਿਲ ਰਿਹੈ-ਸਿਮਕ

Ad Position 21
No active advertisement
ਅਜੀਤ ਡੈਸਕ 03-06-2026
ਡੇਹਲੋਂ, 2 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਜਿੱਥੇ ਹਲਕੇ ਦੇ ਪਿੰਡਾਂ ਅੰਦਰ ਮੀਟਿੰਗਾਂ ਦਾ ਸਿਲਸਲਾ ਜਾਰੀ ਹੈ, ਉਸਦੇ ਨਾਲ ਹੀ ਸਾਰੇ ਵਰਗਾਂ ਦੇ ਲੋਕਾਂ ਵਲੋਂ ਪਾਰਟੀ ਦੇ ਹੱਕ ਵਿੱਚ ਭਰਪੂਰ ਸਮੱਰਥਨ ਮਿਲ ਰਿਹਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਪਿੰਡਾਂ ਅੰਦਰ ਪਾਰਟੀ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਸੰਬੰਧੀ ਦੱਸਦਿਆਂ ਕੀਤਾ | ਉਨ੍ਹਾਂ ਸਰਕਲ ਡੇਹਲੋਂ ਦੇ ਪਿੰਡ ਸਾਇਆਂ ਕਲਾਂ, ਜੜਤੌਲੀ ਅੰਦਰ ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਸਮੇਂ ਪਾਰਟੀ ਨੂੰ ਮਜ਼ਬੂਤ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕਰਦਿਆਂ ਦਾਅਵਾ ਜਿਤਾਇਆ ਕਿ ਹਲਕਾ ਗਿੱਲ ਅੰਦਰ ਸਾਰੇ ਵਰਗਾਂ ਦਾ ਭਰਪੂਰ ਸਮੱਰਥਨ ਮਿਲ ਰਿਹਾ ਹੈ, ਜਿਸ ਨੇ ਸਾਬਤ ਕਰ ਦਿੱਤਾ ਹੈ, ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਪੱਕੀ ਹੋਵੇਗੀ | ਸਿਮਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜਤ ਵਿਰੋਧੀਆਂ ਪਾਰਟੀਆਂ ਨੂੰ ਭਾਵੇਂ ਹਜ਼ਮ ਨਹੀ ਹੋ ਰਹੀ, ਪਰ ਪਾਰਟੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ, ਕਿਉਂਕਿ ਟਕਸਾਲੀ ਆਗੂਆਂ ਨੂੰ ਬਣਦਾ ਸਤਿਕਾਰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਤੋਂ ਸਾਰੇ ਵਰਗਾਂ ਦੇ ਲੋਕ ਨਿਰਾਸ਼ ਨਜ਼ਰ ਆ ਰਹੇ ਹਨ, ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਬਾਅਦ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਹੋਵੇਗਾ ਤੇ ਹਰ ਵਰਗ ਨੂੰ ਬਣਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ | ਇਸ ਸਮੇਂ ਪਿੰਡ ਸਾਇਆਂ ਕਲਾਂ ਵਿਖੇ ਸਰਕਲ ਡੇਹਲੋਂ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਰਕਲ ਘਵੱਦੀ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਦਵਿੰਦਰ ਸਿੰਘ, ਜਗਾਤਰ ਸਿੰਘ ਜੱਗੀ, ਬੰਤ ਸਿੰਘ, ਸਾਬਕਾ ਸਰਪੰਚ ਗੁਰਵਿੰਦਰ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ ਪਾਲੀ, ਗੁਰਨਾਮ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ, ਕਰਮਜੀਤ ਸਿੰਘ, ਸੋਨੀ ਖਾਨ, ਰਾਮ ਸਿੰਘ, ਭਿੰਦਰ ਸਿੰਘ, ਜਗਦੇਵ ਸਿੰਘ, ਗੁਰਮੀਤ ਸਿੰਘ ਬੱਬੂ, ਗੁਰਜੋਤ ਸਿੰਘ, ਪ੍ਰੀਤਮ ਸਿੰਘ, ਕੁਲਵਿੰਦਰ ਸਿੰਘ ਕਿੰਦਾ ਸਮੇਤ ਹਾਜ਼ਰ ਸਨ | ਪਿੰਡ ਜੜਤੌਲੀ ਵਿਖੇ ਰਾਜਦੀਪ ਸਿੰਘ ਢਿੱਲੋਂ, ਸੁਖਦੀਪ ਸਿੰਘ ਢਿੱਲੋਂ, ਜਗਪਾਲ ਸਿੰਘ ਢਿੱਲੋਂ, ਗੁਰਦੁਆਰਾ ਪ੍ਰਧਾਨ ਗੁਰਚਰਨ ਸਿੰਘ ਢਿੱਲੋਂ, ਸਾਬਕਾ ਸਰਪੰਚ ਜਗਵਿੰਦਰ ਸਿੰਘ ਜੱਗੀ ਜੜਤੌਲੀ, ਬਿੱਕਰ ਸਿੰਘ, ਪੰਚ ਪ੍ਰਗਟ ਸਿੰਘ, ਰਣਜੀਤ ਸਿੰਘ ਗੋਗੀ, ਰਮਨਦੀਪ ਸਿੰਘ, ਸੰਦੀਪ ਸਿੰਘ, ਸਿਕੰਦਰ ਸਿੰਘ, ਸੂਰਜ ਸਿੰਘ, ਗੁਰਦੀਪ ਸਿੰਘ, ਅਮਰਿੰਦਰ ਸਿੰਘ ਬਿੱਟੂ, ਰਾਜਵਿੰਦਰ ਸਿੰਘ, ਮਨਦੀਪ ਸਿੰਘ, ਕਰਮਵੀਰ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ, ਹਰਵਿੰਦਰ ਸਿੰਘ, ਸਵਰਨਜੀਤ ਸਿੰਘ, ਹਰਕਮਲ ਸਿੰਘ, ਸੈਕਟਰੀ ਗੁਰਲਾਲ ਸਿੰਘ, ਕੇਵਲ ਸਿੰਘ, ਅਵਤਾਰ ਸਿੰਘ, ਸਪਿੰਦਰ ਸਿੰਘ, ਗੁਰਸੇਵਕ ਸਿੰਘ, ਸੁਖਦੇਵ ਸਿੰਘ, ਰਛਪਾਲ ਸਿੰਘ, ਪ੍ਰੀਤਮ ਸਿੰਘ , ਜਸਵੰਤ ਸਿੰਘ ਨਵੀ, ਸੁਰਿੰਦਰ ਸਿੰਘ, ਮਾਸਟਰ ਸੁਖਦੇਵ ਸਿੰਘ, ਵਰਿੰਦਰ ਸਿੰਘ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਦੀ ਮੰਗ ਅਨੁਸਾਰ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਤੁਰੰਤ ਦਿੱਤੇ ਟ੍ਰੈਫ਼ਿਕ ਸੁਧਾਰ ਦੇ ਹੁਕਮ ਅਗਲੀ ਖ਼ਬਰ ਪਿੰਡ ਮੱਲ੍ਹਾ ਦੇ ਨੌਜਵਾਨ ਦੀ ਕੈਨੇਡਾ 'ਚ ਗੋਲੀ ਲੱਗਣ ਨਾਲ ਮੌਤ
Ad Position 24