08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੀ.ਐੱਚ.ਸੀ. ਸੁਧਾਰ ਵਿਖੇ ਐੱਚ.ਪੀ.ਵੀ. ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-06-2026
ਗੁਰੂਸਰ ਸੁਧਾਰ, 2 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸਰਕਾਰੀ ਹਸਪਤਾਲ ਸੀ.ਐੱਚ.ਸੀ. ਸੁਧਾਰ ਵਿਖੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਵਲੋਂ ਐੱਚ.ਪੀ.ਵੀ. ਵੈਕਸੀਨ ਦੇ ਸਬੰਧ 'ਚ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ਮੁਹਤਬਰ ਵਿਅਕਤੀਆਂ ਸਮੇਤ ਸਮੂਹ ਸਟਾਫ਼ ਮੈਂਬਰਾਂ ਸੀ.ਐੱਚ.ਸੀ. ਸੁਧਾਰ ਨਾਲ ਮੀਟਿੰਗ ਕੀਤੀ ਗਈ ਤੇ ਇਸ ਦੌਰਾਨ ਆਏ ਹੋਏ ਵਿਅਕਤੀਆਂ ਨੂੰ ਸਰਵੀਕਲ ਕੈਂਸਰ, ਬੱਚੇਦਾਨੀ ਦੇ ਮੂੰਹ ਦਾ ਕੈਂਸਰ ਦੇ ਸਬੰਧ ਵਿਚ ਵਿਸਥਾਰਪੂਰਵਕ ਦੱਸਿਆ ਗਿਆ | ਇਸ ਮੌਕੇ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਐੱਚ.ਪੀ.ਵੀ. ਵੈਕਸੀਨੀ ਦਾ ਟੀਕਾ ਸਿੰਗਲ ਡੋਜ਼ ਲਗਵਾਉਣ ਸਬੰਧੀ ਜਾਗਰੂਕ ਕੀਤਾ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ: ਦਵਿੰਦਰ ਕੁਮਾਰ ਸੰਧੂ ਵਲੋਂ ਸਮੂਹ ਐੱਚ.ਆਈ., ਐੱਲ.ਐੱਚ.ਵੀ., ਏ.ਐੱਨ.ਐਮਜ., ਮ:ਪ:ਹ:ਵ: ਨੂੰ ਹਦਾਇਤ ਕੀਤੀ ਗਈ ਕਿ ਆਸ਼ਾ ਨੂੰ ਨਾਲ ਲੈਕੇ ਫ਼ੀਲਡ ਵਿਚ ਜਾ ਕੇ ਲੋਕਾਂ ਨੂੰ ਐੱਚ.ਪੀ.ਵੀ. ਵੈਕਸੀਨ ਲਗਵਾਉਣ ਸਬੰਧੀ ਜਾਗਰੂਕ ਕੀਤਾ ਜਾਵੇ | ਇਸ ਮੀਟਿੰਗ ਵਿਚ ਡਾ: ਗੁਰਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਅਤੇ ਪਿੰਡਾ ਤੋਂ ਆਏ ਪਤਵੰਤੇ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਨਾਲ ਸਾਰੇ ਵਰਕਰਾਂ ਦਾ ਮਨੋਬਲ ਵਧਿਆ-ਸੁਖਵੰਤ ਟਿੱਲੂ ਅਗਲੀ ਖ਼ਬਰ ਵਪਾਰੀਆਂ ਦੀ ਮੰਗ ਅਨੁਸਾਰ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਤੁਰੰਤ ਦਿੱਤੇ ਟ੍ਰੈਫ਼ਿਕ ਸੁਧਾਰ ਦੇ ਹੁਕਮ
Ad Position 24