08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਮੰਤਰੀ ਮੁੰਡੀਆਂ ਨੂੰ ਮੰਗ-ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 03-06-2026
ਕੁਹਾੜਾ, 2 ਜੂਨ (ਸੰਦੀਪ ਸਿੰਘ ਕੁਹਾੜਾ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸੂਬਾ ਪੱਧਰੀ ਆਨਲਾਈਨ ਮੀਟਿੰਗ ਕਰਕੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਣ ਦਾ ਫ਼ੈਸਲਾ ਕੀਤਾ ਗਿਆ | ਇਸ ਤਹਿਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਫ਼ਤਰ ਰਾਹੀਂ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ | ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਲੜਾਈ ਮੁਲਾਜ਼ਮਾਂ ਦੀ ਰੋਜ਼ੀ-ਰੋਟੀ ਅਤੇ ਬੱਚਿਆਂ ਦੇ ਭਵਿੱਖ ਨਾਲ ਜੁੜੀ ਹੋਈ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਸਫ਼ਾਈ ਸੇਵਕਾਂ ਵਾਂਗ ਜੰਗਲਾਤ ਵਰਕਰ ਵੀ ਆਪਣੇ ਹੱਕਾਂ ਲਈ ਤਿੱਖਾ ਸੰਘਰਸ਼ ਕਰਨਗੇ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਕੌਰ, ਕੁਲਦੀਪ ਲਾਲ, ਹਰਦੀਪ ਸਿੰਘ, ਸਿਮਰਨਜੀਤ ਸਿੰਘ, ਜਗਵੀਰ ਸਿੰਘ, ਲਖਵੀਰ ਸਿੰਘ, ਰਜਿੰਦਰ ਸਿੰਘ ਅਤੇ ਡੀ. ਟੀ. ਐਫ ਦੇ ਜ਼ਿਲ੍ਹਾ ਆਗੂ ਰੁਪਿੰਦਰ ਪਾਲ ਸਿੰਘ ਜੰਡਿਆਲੀ ਸਮੇਤ ਹੋਰ ਸਾਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ 'ਚ ਭਾਜਪਾ ਹੋਰ ਮਜ਼ਬੂਤ ਹੋਵੇਗੀ- ਸੰਗੋਵਾਲ/ਮੀਲੂ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਨਾਲ ਸਾਰੇ ਵਰਕਰਾਂ ਦਾ ਮਨੋਬਲ ਵਧਿਆ-ਸੁਖਵੰਤ ਟਿੱਲੂ
Ad Position 24