08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਬਗ਼ਲੀ ਕਲਾਂ ਵਿਖੇ ਮੈਗਾ ਪੀ. ਟੀ. ਐੱਮ ਸੰਬੰਧੀ ਹੋਇਆ ਸਮਾਗਮ

Ad Position 21
No active advertisement
ਅਜੀਤ ਡੈਸਕ 03-06-2026
ਬੀਜਾ, 2 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਪ੍ਰਾਇਮਰੀ ਸੈਂਟਰ ਸਕੂਲ ਬਗ਼ਲੀ ਕਲਾਂ ਵਿਖੇ ਬੀਤੀ ਦਿਨੀਂ ਮੈਗਾ ਪੀ. ਟੀ. ਐਮ (ਸਿੱਖਿਆ ਦਾ ਮਹਾ ਜਸ਼ਨ) ਕਰਵਾਈ ਗਈ | ਜਿਸ ਵਿੱਚ ਸਮੂਹ ਬੱਚਿਆਂ ਦੇ ਮਾਪਿਆਂ, ਐਸ. ਐਮ. ਸੀ ਮੈਂਬਰਾਂ ਤੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ | ਪੀ. ਟੀ. ਐਮ ਦਾ ਮੁੱਖ ਉਦੇਸ਼ ਮਿਹਨਤੀ ਤੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨਾ, ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪੜ੍ਹਾਈ ਬਾਰੇ ਮਾਪਿਆਂ ਤੇ ਬੱਚਿਆਂ ਦਾ ਮਾਰਗ ਦਰਸ਼ਨ ਕਰਨਾ ਸਮੂਹ ਅਧਿਆਪਕਾਂ ਦਾ ਵਿਭਾਗ ਵੱਲੋਂ ਸਨਮਾਨ ਕਰਨਾ ਸੀ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਮਨਮੀਤ ਪਾਲ ਸਿੰਘ ਵੱਲੋਂ ਸਕੂਲ ਵਿਜ਼ਟ ਕੀਤਾ ਗਿਆ ਤੇ ਮਾਪਿਆਂ ਤੇ ਅਧਿਆਪਕਾਂ ਨੂੰ ਸੰਬੋਧਨ ਕੀਤਾ ਗਿਆ | ਸਕੂਲ ਤੇ ਅਧਿਆਪਕਾਂ ਦੀਆਂ ਪ੍ਰਾਪਤੀਆਂ ਸਬੰਧੀ ਚਰਚਾ ਕੀਤੀ ਗਈ | ਜ਼ਿਲ੍ਹਾ ਕੋਆਰਡੀਨੇਟਰ ਵੱਲੋਂ ਸਮੂਹ ਅਧਿਆਪਕਾਂ ਨੂੰ ਵਿਭਾਗੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੈਂਟਰ ਹੈੱਡ ਟੀਚਰ ਅਮਨਦੀਪ ਕੌਰ, ਜਸਵੀਰ ਕੌਰ, ਗੁਰਪ੍ਰੀਤ ਸਿੰਘ ਅਤੇ ਪੂਜਾ ਰਾਣੀ ਅਧਿਆਪਕ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀ. ਸੈਕੰ. ਸਕੂਲ ਰੁਪਾਲੋਂ ਵਿਖੇ ਪਿ੍ੰ. ਜੋਤੀ ਸ਼ਰਮਾ ਦੀ ਸੇਵਾ ਮੁਕਤੀ ਮੌਕੇ ਸਮਾਗਮ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਪੁਨਰ ਸੁਰਜੀਤ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱ...
Ad Position 24