15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਦੇ ਨਿਰਦੇਸ਼ਾਂ ਨਾਲ ਵਪਾਰੀਆਂ 'ਚ ਵਧੀ ਸੁਰੱਖਿਆ ਦੀ ਭਾਵਨਾ, ਪੁਲਿਸ ਦੀ ਪੈਦਲ ਗਸ਼ਤ ਹੋਈ ਸ਼ੁਰੂ

Ad Position 21
No active advertisement
ਅਜੀਤ ਡੈਸਕ 04-06-2026
ਖੰਨਾ, 3 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਵਲੋਂ ਲੋਕਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਕਾਰਵਾਈ ਕਰਦੇ ਹੋਏ ਸ਼ਲਾਘਾਯੋਗ ਕੰਮ ਕੀਤਾ ਹੈ | ਬੀਤੇ ਦਿਨੀਂ ਸ਼ਹਿਰ ਦੇ ਵੱਖ-ਵੱਖ ਵਪਾਰਕ ਸੰਗਠਨਾਂ ਨਾਲ ਹੋਈ ਮੀਟਿੰਗ ਦੌਰਾਨ ਵਪਾਰੀਆਂ ਨੇ ਬਾਜ਼ਾਰਾਂ ਵਿੱਚ ਪੁਲਿਸ ਦੀ ਪੈਦਲ ਗਸ਼ਤ ਵਧਾਉਣ ਦੀ ਮੰਗ ਰੱਖੀ ਗਈ ਸੀ ਤਾਂ ਜੋ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਸੁਰੱਖਿਆ ਹੋਰ ਮਜ਼ਬੂਤ ਹੋ ਸਕੇ ਅਤੇ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖੀ ਜਾ ਸਕੇ | ਵਪਾਰੀਆਂ ਦੀ ਇਸ ਮੰਗ ਨੂੰ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਤੁਰੰਤ ਸਵੀਕਾਰ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ | ਐਸ.ਐਸ. ਪੀ ਦੇ ਹੁਕਮਾਂ ਤੋਂ ਬਾਅਦ ਪੁਲਿਸ ਵਿਭਾਗ ਹਰਕਤ ਵਿੱਚ ਆਇਆ ਅਤੇ ਸ਼ਹਿਰ ਦੀਆਂ ਮੁੱਖ ਮਾਰਕੀਟਾਂ ਵਿੱਚ ਪੈਦਲ ਗਸ਼ਤ ਸ਼ੁਰੂ ਕਰ ਦਿੱਤੀ ਗਈ ਹੈ |
ਇਸ ਮੁਹਿੰਮ ਤਹਿਤ ਡੀ. ਐਸ. ਪੀ ਵਿਨੋਦ ਕੁਮਾਰ ਨੇ ਖ਼ੁਦ ਮੋਰਚਾ ਸੰਭਾਲਦਿਆਂ ਸਿਟੀ ਥਾਣਾ-2 ਦੇ ਐਸ. ਐੱਚ ਓ ਅਜਿਤੇਜ਼ ਕੌਸ਼ਲ ਅਤੇ ਸਿਟੀ ਥਾਣਾ-1 ਦੇ ਐਸ. ਐੱਚ ਓ. ਸੁਖਵਿੰਦਰਪਾਲ ਸਿੰਘ ਸਮੇਤ ਵੱਡੀ ਪੁਲਿਸ ਫੋਰਸ ਨਾਲ ਸ਼ਹਿਰ ਦੀਆਂ ਪ੍ਰਮੁੱਖ ਮਾਰਕੀਟਾਂ ਦਾ ਦੌਰਾ ਕੀਤਾ | ਪੈਦਲ ਗਸ਼ਤ ਦੌਰਾਨ ਪੁਲਿਸ ਨੇ ਬਾਜ਼ਾਰਾਂ ਵਿੱਚ ਟਰੈਫ਼ਿਕ ਵਿਵਸਥਾ, ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਅਤੇ ਹੋਰ ਸੁਰੱਖਿਆ ਪੱਖਾਂ ਦਾ ਵੀ ਜਾਇਜ਼ਾ ਲਿਆ | ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਦੇ ਇਸ ਫ਼ੈਸਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵਪਾਰੀਆਂ ਦੀਆਂ ਮੰਗਾਂ ਨੂੰ ਤਰਜੀਹ ਦੇ ਕੇ ਤੁਰੰਤ ਕਾਰਵਾਈ ਕਰਨਾ ਇੱਕ ਸਕਾਰਾਤਮਿਕ ਸੰਦੇਸ਼ ਹੈ | ਉਨ੍ਹਾਂ ਕਿਹਾ ਕਿ ਪੈਦਲ ਗਸ਼ਤ ਨਾਲ ਨਾ ਸਿਰਫ਼ ਅਪਰਾਧਿਕ ਤੱਤਾਂ ਵਿੱਚ ਡਰ ਪੈਦਾ ਹੋਵੇਗਾ, ਸਗੋਂ ਵਪਾਰੀਆਂ ਅਤੇ ਖ਼ਰੀਦਦਾਰਾਂ ਵਿੱਚ ਵੀ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਨੇ ਕੀਤੀ ਰੋਸ ਰੈਲੀ ਅਗਲੀ ਖ਼ਬਰ ਸੀ. ਐੱਚ. ਸੀ. ਡੇਹਲੋਂ ਵਿਖੇ ਐੱਚ. ਪੀ. ਵੀ. ਵੈਕਸੀਨ ਸੰਬੰਧੀ ਜਾਗਰੂਕਤਾ ਕੈਂਪ
Ad Position 24