15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 04-06-2026
ਜਲੰਧਰ, 3 ਜੂਨ (ਅ.ਬ.)-ਅਕਾਲ ਅਕੈਡਮੀ ਜੰਡਿਆਲੀ (ਸਮਰਾਲਾ) ਵਿਖੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਸੇਵਾ 'ਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣਾ ਭਰਪੂਰ ਸਹਿਯੋਗ ਦਿੱਤਾ¢ ਛਬੀਲ ਦÏਰਾਨ ਰਾਹਗੀਰਾਂ ਅਤੇ ਸੰਗਤਾਂ ਨੂੰ ਠੰਢਾ-ਮਿੱਠਾ ਜਲ ਛਕਾਇਆ ਗਿਆ¢ ਇਸ ਮÏਕੇ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਵੀ ਦਿੱਤਾ ਗਿਆ¢ ਵਿਦਿਆਰਥੀਆਂ ਨੇ ਬੜੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਜਲ ਵਰਤਾਇਆ ¢ ਸਕੂਲ ਦੀ ਪਿ੍ੰਸੀਪਲ ਨਵਜੋਤ ਕÏਰ ਨੇ ਇਸ ਮÏਕੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਾਨੂੰ ਧੀਰਜ, ਸਹਿਣਸ਼ੀਲਤਾ, ਨਿਸ਼ਕਾਮ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ ਦੀ ਪ੍ਰੇਰਣਾ ਦਿੰਦੀ ਹੈ¢ ਉਨ੍ਹਾਂ ਇਸ ਸੇਵਾ ਕਾਰਜ ਨੂੰ ਸਫਲ ਬਣਾਉਣ ਲਈ ਮਾਪਿਆਂ, ਸੰਗਤਾਂ ਅਤੇ ਸਕੂਲ ਸਟਾਫ਼ ਦਾ ਧੰਨਵਾਦ ਵੀ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਸਰਪੰਚ ਰਚਨਾ ਭਗਤ ਨੇ ਪਿੰਡ ਦੀਨਪੁਰ ਵਿਖੇ ਸੋਲਰ ਲਾਈਟਾਂ ਲਗਾਈਆਂ ਅਗਲੀ ਖ਼ਬਰ ਮਾਈਾਡ ਮੇਕਰ ਦੇ ਤਰਨਵੀਰ ਸਿੰਘ ਨੇ ਹਾਸਿਲ ਕੀਤਾ ਕੈਨੇਡਾ ਸਟੱਡੀ ਵੀਜ਼ਾ
Ad Position 24