21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ

Ad Position 21
No active advertisement
ਅਜੀਤ ਡੈਸਕ 05-06-2026
ਮਾਛੀਵਾੜਾ ਸਾਹਿਬ, 4 ਜੂਨ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਰਾਹੋਂ ਮਾਰਗ 'ਤੇ ਸਥਿਤ ਪੈਟਰੋਲ ਪੰਪ ਨੇੜੇ ਬੀਤੀ ਰਾਤ ਵਾਪਰੇ ਸੜਕ ਹਾਦਸੇ 'ਚ ਕਾਰ ਡਰਾਈਵਰ ਹਰਮੇਸ਼ ਲਾਲ ਵਾਸੀ ਉਰਫ਼ ਗੋਗੀ ਵਾਸੀ ਇੰਦਰਾ ਕਾਲੋਨੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹਰਮੇਸ਼ ਲਾਲ ਕਾਰ ਚਲਾਉਣ ਦਾ ਕੰਮ ਕਰਦਾ ਸੀ ਤੇ ਬੀਤੀ ਰਾਤ ਉਹ ਪੈਟਰੋਲ ਪੰਪ 'ਤੇ ਗੱਡੀ ਖੜਾ ਕੇ ਜਦੋਂ ਸੜਕ ਪਾਰ ਕਰਨ ਲੱਗਾ ਤਾਂ ਇਕ ਟਰੱਕ ਨੇ ਉਸ ਨੂੰ ਜ਼ੋਰਦਾਰ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਹਰਮੇਸ਼ ਲਾਲ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਟਰੱਕ ਚਾਲਕ ਫ਼ਰਾਰ ਹੋ ਗਿਆ | ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਕਰ ਪੋਸਟ ਮਾਰਟਮ ਲਈ ਰਖਵਾ ਦਿੱਤਾ ਹੈ ਤੇ ਸੀ. ਸੀ. ਟੀ. ਵੀ. ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸਾ ਕਰਨ ਵਾਲੇ ਟਰੱਕ ਦਾ ਪਤਾ ਚੱਲ ਸਕੇ | ਲਾਸ਼ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਤੇ ਅੰਤਿਮ ਸਸਕਾਰ ਕਰ ਦਿੱਤਾ | ਮਿ੍ਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਬੱਚੇ ਛੱਡ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੈਗੂਲੇਟਰੀ ਕਮਿਸ਼ਨ ਦਾ ਚੇਅਰਮੈਨ ਹਿਮਾਚਲ 'ਚੋਂ ਲਗਾਉਣਾ ਪੰਜਾਬੀਆਂ ਨਾਲ ਧੋਖਾ-ਰੁਪਾਲੋ ਅਗਲੀ ਖ਼ਬਰ 100 ਗ੍ਰਾਮ ਹੈਰੋਇਨ ਸਮੇਤ 1 ਕਾਬੂ ਬਾਰਡਰ ਨਾਲ ਲੱਗਦੇ ਇਲਾਕੇ ਤੋਂ ਲਿਆ ਕੇ ਨਸ਼ੇ ਕਰਨ ਵਾਲਿਆਂ ਨੂੰ ਕਰਦਾ ਸੀ ਸਪਲਾਈ
Ad Position 24