21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਹੱਕ ਮੰਗਦੇ ਨੌਜਵਾਨਾਂ 'ਤੇ ਡਾਂਗਾਂ ਮਾਰਨਾ ਪੰਜਾਬ ਸਰਕਾਰ ਦੀ ਕਾਇਰਤਾ-ਲੱਖੋਵਾਲ <br/>

Ad Position 21
No active advertisement
ਅਜੀਤ ਡੈਸਕ 06-06-2026
ਖੰਨਾ, 5 ਜੂਨ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਅੱਜ ਪਟਿਆਲਾ ਦੇ ਬਿਜਲੀ ਬੋਰਡ ਦਫ਼ਤਰ ਅੱਗੇ ਆਪਣੇ ਹੱਕਾਂ ਲਈ ਸ਼ਾਂਤਮਈ ਧਰਨਾ ਲਗਾ ਕੇ ਬੈਠੇ ਬੇਰੁਜ਼ਗਾਰ ਨੌਜਵਾਨਾਂ ਉੱਪਰ ਪੰਜਾਬ ਪੁਲਿਸ ਵਲੋਂ ਵਹਿਸ਼ੀਆਨਾ ਲਾਠੀਚਾਰਜ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ |ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਹੱਕ ਮੰਗਦੇ ਨੌਜਵਾਨਾਂ ਨੂੰ ਸਰਕਾਰ ਦਾ ਤੋਹਫ਼ਾ ਡਾਂਗਾਂ ਹਨ | ਜੋ ਨੌਜਵਾਨ ਰੋਜ਼ਗਾਰ ਮੰਗਦੇ ਹਨ, ਜੋ ਕਿਸਾਨ ਦਾ ਪੁੱਤ 8 ਘੰਟੇ ਬਿਜਲੀ ਮੰਗਦਾ ਹੈ, ਉਸ ਦੇ ਸਿਰ 'ਤੇ ਪੁਲਿਸ ਦੀਆਂ ਲਾਠੀਆਂ ਵਰ੍ਹਾਉਣੀਆਂ ਕਿੱਥੋਂ ਦਾ ਇਨਸਾਫ਼ ਹੈ? ਇਹ ਲੋਕਤੰਤਰ ਨਹੀਂ, ਤਾਨਾਸ਼ਾਹੀ ਹੈ | ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਦਾ ਇਹ ਕਹਿਰ ਭਗਵੰਤ ਮਾਨ ਸਰਕਾਰ ਦੇ ਮੱਥੇ 'ਤੇ ਕਲੰਕ ਹੈ | ਕੀ ਇਹੀ 'ਬਦਲਾਅ' ਸੀ ਜਿਸ ਦਾ ਵਾਅਦਾ ਕੀਤਾ ਸੀ? ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਤੁਰੰਤ ਮੁਅੱਤਲ ਕਰ ਕੇ ਉਨ੍ਹਾਂ 'ਤੇ 307 ਦਾ ਪਰਚਾ ਦਰਜ ਕੀਤਾ ਜਾਵੇ | ਜ਼ਖਮੀ ਨੌਜਵਾਨਾਂ ਦਾ ਮੁਫ਼ਤ ਇਲਾਜ ਤੇ 5-5 ਲੱਖ ਮੁਆਵਜ਼ਾ ਦਿੱਤਾ ਜਾਵੇ | ਪੰਜਾਬ ਵਿਚ 8 ਘੰਟੇ ਖੇਤੀ ਲਈ ਤੇ 24 ਘੰਟੇ ਘਰੇਲੂ ਬਿਜਲੀ ਦਾ ਸ਼ਡਿਊਲ ਤੁਰੰਤ ਲਾਗੂ ਹੋਵੇ | ਖਾਲੀ ਪਈਆਂ ਸਰਕਾਰੀ ਅਸਾਮੀਆਂ 'ਤੇ ਪੱਕੀ ਭਰਤੀ ਦਾ ਕੈਲੰਡਰ ਜਾਰੀ ਕੀਤਾ ਜਾਵੇ | ਸ਼ਾਂਤਮਈ ਧਰਨਿਆਂ 'ਤੇ ਲਾਠੀਚਾਰਜ ਬੰਦ ਕਰਨ ਦਾ ਲਿਖਤੀ ਭਰੋਸਾ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੇਂਡੂ ਸੁਰੱਖਿਆ ਕਮੇਟੀਆਂ ਦੇ ਕਨਵੀਨਰ ਸਰਪੰਚਾਂ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਰਿਪੋਰਟ ਕਾਰਡ ਲੈਣ ਲਈ ਮੀਟ... ਅਗਲੀ ਖ਼ਬਰ ਘਰ 'ਚੋਂ ਸਕੂਟਰ, ਨਕਦੀ ਅਤੇ ਤਿੰਨ ਗੈਸ ਸਿਲੰਡਰ ਚੋਰੀ ਦੇ ਮਾਮਲੇ 'ਚ ਕੇਸ ਦਰਜ
Ad Position 24