20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਭਾਜਪਾ ਵਲੋਂ ਤਰੁਣ ਚੁੱਘ ਨੂੰ ਰਾਜ ਸਭਾ ਵਿਚ ਭੇਜਣ ਦਾ ਫ਼ੈਸਲਾ ਸ਼ਲਾਘਾਯੋਗ ਕਦਮ-ਮੀਲੂ <br/>

Ad Position 21
No active advertisement
ਤਰੁਣ ਚੁੱਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਰਸ਼ਪਾਲ ਸਿੰਘ ਮੀਲੂ | ਅਜੀਤ ਤਸਵੀਰ <br/> 06-06-2026
ਸਾਹਨੇਵਾਲ, 5 ਜੂਨ (ਹਨੀ ਚਾਠਲੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਨੇ ਭਾਜਪਾ ਦੇ ਕੌਮੀ ਮਹਾਂਮੰਤਰੀ ਤਰੁਣ ਚੁੱਘ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਉਮੀਦਵਾਰ ਐਲਾਨੇ ਜਾਣ 'ਤੇ ਚੰਡੀਗੜ੍ਹ ਵਿਖੇ ਪਹੰੁਚ ਕੇ ਤਰੁਣ ਚੁੱਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਹਾਰਦਿਕ ਮੁਬਾਰਕਬਾਦ ਦੇਣ ਉਪਰੰਤ ਰਸ਼ਪਾਲ ਸਿੰਘ ਮੀਲੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਤਰੁਣ ਚੁੱਘ ਨੂੰ ਜੋ ਰਾਜ ਸਭਾ ਵਿਚ ਭੇਜਣ ਦਾ ਫ਼ੈਸਲਾ ਲਿਆ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਤਰੁਣ ਚੁੱਘ ਨੇ ਪਾਰਟੀ ਦੀ ਮਜ਼ਬੂਤੀ ਅਤੇ ਸੰਗਠਨ ਦੇ ਵਿਸਥਾਰ ਲਈ ਲੰਬੇ ਸਮੇਂ ਤੋਂ ਨਿਰੰਤਰ ਅਤੇ ਸਮਰਪਿਤ ਸੇਵਾਵਾਂ ਨਿਭਾਈਆਂ ਹਨ, ਜਿਸ ਦੇ ਸਦਕਾ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ | ਮੀਲੂ ਨੇ ਕਿਹਾ ਕਿ ਤਰੁਣ ਚੁੱਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਗਾਮੀ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਭਾਜਪਾ ਦੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾਣ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਨਾਈਟਿੰਗੇਲ ਕਾਲਜ ਨਾਰੰਗਵਾਲ ਦਾ ਬੀ. ਐੱਡ. (ਸਮੈਸਟਰ ਪਹਿਲੇ) ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਪੈਨਸ਼ਨਰਜ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>
Ad Position 24