20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਨਾਈਟਿੰਗੇਲ ਕਾਲਜ ਨਾਰੰਗਵਾਲ ਦਾ ਬੀ. ਐੱਡ. (ਸਮੈਸਟਰ ਪਹਿਲੇ) ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 06-06-2026
ਜੋਧਾਂ, 5 ਜੂਨ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐੱਡ ਸਮੈਸਟਰ ਪਹਿਲੇ ਦੇ ਨਤੀਜੇ 'ਚੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੁਧਿਆਣਾ ਜ਼ਿਲ੍ਹੇ ਦੀ ਨਾਮੀ ਸੰਸਥਾ ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਨਾਰੰਗਵਾਲ ਦਾ ਨਤੀਜਾ ਸ਼ਾਨਦਾਰ ਰਿਹਾ¢ ਯੂਨੀਵਰਸਿਟੀ ਪ੍ਰੀਖਿਆ 'ਚ ਬੈਠੇ ਸਾਰੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ਹੋਏ¢ ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਅਨਚਲਪ੍ਰੀਤ ਕੌਰ ਤੇ ਅਰਮਾਨਦੀਪ ਕੌਰ ਨੇ 391 ਅੰਕ ਹਾਸਿਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਜਦਕਿ ਰਵਿੰਦਰ ਕੌਰ ਨੇ 385 ਅੰਕਾਂ ਨਾਲ ਦੂਜਾ ਸਥਾਨ ਅਤੇ ਸੂਕਰੀਤੀ ਸੀਧਾਨਾ ਨੇ 377 ਅੰਕ ਹਾਸਲ ਕਰ ਕੇ ਤੀਜਾ ਸਥਾਨ ਮੱਲਿਆ¢ ਸੰਸਥਾ ਦੇ ਡਾਇਰੈਕਟਰ ਡਾ ਸਰਬਜੀਤ ਸਿੰਘ ਨੇ ਸ਼ਾਨਦਾਰ ਨਤੀਜੇ ਤੇ ਖ਼ੁਸ਼ੀ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਲਜ ਦੇ ਚੰਗੇ ਵਿੱਦਿਅਕ ਮਾਹੌਲ ਅਨੁਸ਼ਾਸਨ, ਚੰਗੀਆਂ ਵਿੱਦਿਅਕ ਸਹੂਲਤਾਂ, ਤਜਰਬੇਕਾਰ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਹ ਸੰਸਥਾ ਦਿਨ ਪ੍ਰਤੀ ਦਿਨ ਬੁਲੰਦੀਆਂ ਨੂੰ ਛੂਹ ਰਹੀ ਹੈ ਅਤੇ ਪੇਂਡੂ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਵਿਦਿਆਰਥੀਆ ਨੂੰ ਉੱਚ ਸਿੱਖਿਆ ਮੁਹੱਈਆ ਕਰਵਾ ਰਹੀਂ ਹੈ¢ ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਸਰਬਜੀਤ ਸਿੰਘ ਅਤੇ ਐਡਮਨਿਸਟ੍ਰੇਟਰ ਡਾ. ਸਵੀਟ ਕੌਰ ਅਤੇ ਪਿ੍ੰਸੀਪਲ ਡਾ. ਵੇਦ ਪ੍ਰਕਾਸ਼ ਨੇ ਸਟਾਫ਼ ਨੂੰ ਵਧਾਈ ਦੇਣ ਦੇ ਨਾਲ ਨਾਲ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਵੀ ਦਿੱਤੀ¢

Ad Position 22
No active advertisement
ਪਿਛਲੀ ਖ਼ਬਰ ਨਵ ਨਿਯੁਕਤ 'ਆਪ' ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਜਸਪਾਲੋਂ ਵਲੋਂ ਹਾਈਕਮਾਨ ਦਾ ਧੰਨਵਾਦ ਅਗਲੀ ਖ਼ਬਰ ਭਾਜਪਾ ਵਲੋਂ ਤਰੁਣ ਚੁੱਘ ਨੂੰ ਰਾਜ ਸਭਾ ਵਿਚ ਭੇਜਣ ਦਾ ਫ਼ੈਸਲਾ ਸ਼ਲਾਘਾਯੋਗ ਕਦਮ-ਮੀਲੂ <br/>
Ad Position 24