ਬੀਜਾ, 5 ਜੂਨ (ਅਵਤਾਰ ਸਿੰਘ ਜੰਟੀ ਮਾਨ)-ਆਮ ਆਦਮੀ ਪਾਰਟੀ ਦੀ ਹਾਈਕਮਾਨ ਵਲੋਂ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਜਸਪਾਲੋਂ ਦੇ ਗੁਰਪ੍ਰੀਤ ਸਿੰਘ ਜਸਪਾਲੋਂ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਿਸ ਦੌਰਾਨ ਪਾਰਟੀ ਵਲੰਟੀਅਰਾਂ ਅਤੇ ਉਨ੍ਹਾਂ ਦੇ ਚਹੇਤਿਆਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਜ਼ਿਕਰਯੋਗ ਹੈ ਕਿ ਪੰਜਾਬ 'ਚ ਆਮ ਪਾਰਟੀ ਦੀ ਸ਼ੁਰੂਆਤ ਤੋਂ ਹੀ ਗੁਰਪ੍ਰੀਤ ਸਿੰਘ ਜਸਪਾਲੋਂ ਲੰਬੇ ਸਮੇਂ ਤੋਂ ਪਾਰਟੀ ਵਿਚ ਵਫ਼ਾਦਾਰੀ ਨਾਲ ਸੇਵਾਵਾਂ ਨਿਭਾਉਂਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਆ ਰਹੇ ਹਨ | ਇਸ ਮੌਕੇ ਨਵ-ਨਿਯੁਕਤ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਪਾਰਟੀ ਹਾਈਕਮਾਂਡ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਾਰਟੀ ਵਲੋਂ ਜੋ ਸਨਮਾਨ ਬਲਾਕ ਪ੍ਰਧਾਨ ਬਣਾ ਦਿੱਤਾ ਗਿਆ ਹੈ, ਸੇਵਾਵਾਂ ਨੂੰ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਸੇਵਾ ਵਿਚ ਹਮੇਸ਼ਾ ਹਾਜ਼ਰ ਰਹੇ ਹਨ | ਬਲਾਕ ਪ੍ਰਧਾਨ ਦੀ ਹੋਈ ਨਿਯੁਕਤੀ ਦਾ ਸਵਾਗਤ ਕਰਨ ਵਾਲਿਆਂ 'ਚ ਸਾਬਕਾ ਬਲਾਕ ਪ੍ਰਧਾਨ ਹਰਦੀਪ ਸਿੰਘ ਘੁੰਗਰਾਲੀ ਰਾਜਪੂਤਾਂ, ਸੀਨੀਅਰ ਆਗੂ ਕੁਲਵਿੰਦਰ ਸਿੰਘ ਸੋਨੀ ਜਟਾਣਾ, ਸਰਪੰਚ ਸੁਖਦੇਵ ਸਿੰਘ ਬਿੱਟੂ ਚੱਕ ਸਰਾਏ, ਮਾਸਟਰ ਜਸਵੰਤ ਸਿੰਘ ਦਹਿੜੂ, ਸੀਨੀਅਰ ਆਗੂ ਗੁਰਦਾਸ ਸਿੰਘ ਗੁਰਮ ਜਸਪਾਲੋਂ, ਸਰਪੰਚ ਅੰਮਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ ਗੁਰੀ ਸਹੋਤਾ, ਗੁਰਪ੍ਰੀਤ ਸਿੰਘ ਚੱਕ ਸਰਾਏ, ਨੇਤਰ ਸਿੰਘ, ਕਾਲਾ ਬਗ਼ਲੀ