20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਏ. ਐੱਸ. ਕਾਲਜ ਫ਼ਾਰ ਵੁਮੈਨ ਵਲੋਂ ਫਿਟ ਇੰਡੀਆ ਮੁਹਿੰਮ ਅਧੀਨ ਸਾਈਕਲ ਰੈਲੀ ਕੱਢੀ <br/>

Ad Position 21
No active advertisement
ਅਜੀਤ ਡੈਸਕ 06-06-2026
ਖੰਨਾ, 5 ਜੂਨ (ਹਰਜਿੰਦਰ ਸਿੰਘ ਲਾਲ)-ਏ. ਐੱਸ. ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੁਸਾਇਟੀ, ਖੰਨਾ ਦੀ ਸਰਪ੍ਰਸਤੀ ਅਤੇ ਪਿ੍ੰਸੀਪਲ ਡਾ. ਨੀਤੂ ਓਹਰੀ ਹਾਂਡਾ ਦੀ ਅਗਵਾਈ ਹੇਠ ਏ. ਐੱਸ. ਕਾਲਜ ਫ਼ਾਰ ਵੁਮੈਨ, ਖੰਨਾ ਦੇ ਐਨ. ਸੀ. ਸੀ. ਯੂਨਿਟ, ਈਕੋ ਕਲੱਬ ਅਤੇ ਐਨ. ਐੱਸ. ਐੱਸ. ਯੂਨਿਟ ਵਲੋਂ ਫਿਟ ਇੰਡੀਆ ਮੁਹਿੰਮ ਅਧੀਨ ਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਦਾ ਉਦੇਸ਼ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ, ਸਿਹਤਮੰਦ ਜੀਵਨ ਸ਼ੈਲੀ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸੀ | ਈਕੋ ਕਲੱਬ ਦੇ ਇੰਚਾਰਜ ਡਾ. ਅਮਰਦੀਪ ਨੇ ਵਾਤਾਵਰਨ ਸੰਭਾਲ ਦੇ ਮਹੱਤਵ ਬਾਰੇ ਦੱਸਿਆ | ਐਨ. ਐੱਸ. ਐੱਸ. ਕੋਆਰਡੀਨੇਟਰ ਹਰਿੰਦਰ ਕੌਰ ਅਤੇ ਡਾ. ਮੋਨਿਕਾ ਨੇ ਐਨ. ਸੀ. ਸੀ. ਇੰਚਾਰਜ ਡਾ. ਗੋਲਡੀ ਗਰਗ ਨਾਲ ਮਿਲ ਕੇ ਵਿਦਿਆਰਥੀਆਂ ਨੂੰ ਫਿਟ ਇੰਡੀਆ ਮੁਹਿੰਮ ਅਤੇ ਵਾਤਾਵਰਨ ਸੁਰੱਖਿਆ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਸਰਗਰਮ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ 'ਤੇ ਸੰਜੀਵ ਧਮੀਜਾ ਪ੍ਰਧਾਨ, ਏ. ਐੱਸ. ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੋਸਾਇਟੀ, ਐਡਵੋਕੇਟ ਨਵੀਨ ਥੰਮਨ ਉਪ-ਪ੍ਰਧਾਨ, ਰਾਜੇਸ਼ ਡਾਲੀ ਜਨਰਲ ਸਕੱਤਰ, ਜਤਿੰਦਰ ਦੇਵਗਨ ਸੰਯੁਕਤ ਜਨਰਲ ਸਕੱਤਰ ਅਤੇ ਅੰਦਰੂਨੀ ਆਡੀਟਰ ਅਤੇ ਕਵਿਤਾ ਗੁਪਤਾ ਸਕੱਤਰ, ਏ. ਐੱਸ. ਕਾਲਜ ਫ਼ਾਰ ਵੁਮੈਨ, ਖੰਨਾ ਨੇ ਪਿ੍ੰਸੀਪਲ ਡਾ. ਨੀਤੂ ਓਹਰੀ ਹਾਂਡਾ, ਈਕੋ ਕਲੱਬ, ਐਨ. ਐੱਸ. ਐੱਸ. ਅਤੇ ਐਨ. ਸੀ. ਸੀ. ਯੂਨਿਟਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸਰਾਹਨਾ ਕੀਤੀ ਅਤੇ ਪ੍ਰੋਗਰਾਮ ਨੂੰ ਸਫਲ ਅਤੇ ਅਰਥਪੂਰਨ ਬਣਾਉਣ ਲਈ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਗੋਸਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਨਵ ਨਿਯੁਕਤ 'ਆਪ' ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਜਸਪਾਲੋਂ ਵਲੋਂ ਹਾਈਕਮਾਨ ਦਾ ਧੰਨਵਾਦ
Ad Position 24