20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੇਂਟ ਮਦਰ ਟੈਰੇਸਾ ਪਬਲਿਕ ਸਕੂਲ 'ਚ ਮਨਾਇਆ ਵਿਸ਼ਵ ਵਾਤਾਵਰਨ ਦਿਵਸ <br/>

Ad Position 21
No active advertisement
ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਵਿਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਉਂਦੇ ਚੇਅਰਮੈਨ ਸੁਰਿੰਦਰ ਸ਼ਾਹੀ ਅਤੇ ਹੋਰ | ਤਸਵੀਰ : ਸੋਨੀ ਗਿੱਲ <br/> 06-06-2026
ਖੰਨਾ, 5 ਜੂਨ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ, ਪਿ੍ੰਸੀਪਲ ਅੰਜੂ ਭਾਟੀਆ ਅਤੇ ਸਮੂਹ ਅਧਿਆਪਕਾਂ ਵਲੋਂ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ ਬੂਟਾ ਲਗਾਇਆ | ਇਸ ਮੌਕੇ ਸਕੂਲ ਕੈਂਪਸ 'ਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਵੀ ਲਿਆ ਗਿਆ | ਚੇਅਰਮੈਨ ਸੁਰਿੰਦਰ ਸ਼ਾਹੀ ਨੇ ਕਿਹਾ ਕਿ ਵਾਤਾਵਰਨ ਦੀ ਰੱਖਿਆ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ | ਉਨ੍ਹਾਂ ਸਭ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਕੁਦਰਤ ਪ੍ਰਤੀ ਸੰਵੇਦਨਸ਼ੀਲ ਬਣਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਅੰਜੂ ਭਾਟੀਆ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਸਿਹਤਮੰਦ ਜੀਵਨ ਦੀ ਨੀਂਹ ਹੈ | ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਾਤਾਵਰਨ ਸੰਭਾਲ ਲਈ ਨਿਰੰਤਰ ਯਤਨ ਕਰਨ ਦਾ ਸੰਦੇਸ਼ ਦਿੱਤਾ | ਸਕੂਲ ਦੇ ਅਧਿਆਪਕਾਂ ਨੇ ਵੀ ਇਸ ਮੌਕੇ ਵਾਤਾਵਰਨ ਸੰਭਾਲ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਪ੍ਰੋਗਰਾਮ ਦੇ ਅੰਤ ਵਿਚ ਸਾਰੇ ਹਾਜ਼ਰ ਲੋਕਾਂ ਨੇ ਮਿਲ ਕੇ ਵਾਤਾਵਰਨ ਨੂੰ ਸਾਫ਼, ਸੁਰੱਖਿਅਤ ਅਤੇ ਹਰਿਆ-ਭਰਿਆ ਬਣਾਈ ਰੱਖਣ ਦਾ ਸੰਕਲਪ ਲਿਆ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਨੇ ਪਾਇਲ ਸ਼ਹਿਰ 'ਚ ਰਾਸ਼ਨ ਕਿੱਟਾਂ ਵੰਡੀਆਂ <br/> ਅਗਲੀ ਖ਼ਬਰ ਪਿੰਡ ਗੋਸਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>
Ad Position 24