19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸਰਕਾਰੀ ਸਕੂਲ ਧਨਾਨਸੂ ਵਿਚ ਵਾਤਾਵਰਨ ਦਿਵਸ ਮਨਾਇਆ <br/>

Ad Position 21
No active advertisement
ਵਾਤਾਵਰਨ ਦਿਵਸ ਮੌਕੇ ਸਕੂਲ ਵਿਚ ਬੂਟੇ ਲਗਾਉਣ ਸਮੇਂ ਅਧਿਆਪਕ | ਤਸਵੀਰ : ਸੰਦੀਪ ਸਿੰਘ ਕੁਹਾੜਾ <br/> 06-06-2026
ਕੁਹਾੜਾ, 5 ਜੂਨ (ਸੰਦੀਪ ਸਿੰਘ ਕੁਹਾੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਵਿਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਇੰਚਾਰਜ ਧਰਮਜੀਤ ਸਿੰਘ ਨੇ ਕੀਤੀ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਹੜੇ ਵਿੱਚ ਬੂਟੇ ਲਗਾ ਕੇ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ 'ਪਲਾਸਟਿਕ ਨੂੰ ਨਾਂਹ, ਧਰਤੀ ਨੂੰ ਹਾਂ', 'ਇੱਕ ਬੂਟਾ, ਇੱਕ ਜ਼ਿੰਦਗੀ' ਵਰਗੇ ਸਲੋਗਨਾਂ ਰਾਹੀਂ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ | ਸਕੂਲ ਮੁਖੀ ਧਰਮਜੀਤ ਸਿੰਘ ਢਿੱਲੋਂ ਨੇ ਵਾਤਾਵਰਨ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਅਤੇ ਇਸ ਨੰੂ ਬਚਾਉਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਸਕੂਲ ਦੇ ਇੰਚਾਰਜ ਧਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਬਰਸਾਤੀ ਮੌਸਮ ਵਿਚ ਸਕੂਲ ਦੇ ਵਿਹੜੇ ਅਤੇ ਆਲੇ-ਦੁਆਲੇ 100 ਦੇ ਕਰੀਬ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਜਾਣਗੇ, ਸਕੂਲ ਮੁਖੀ ਧਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਕਲਪ ਦਿਵਾਇਆ ਕਿ ਹਰ ਵਿਦਿਆਰਥੀ ਸਾਲ ਵਿਚ ਘੱਟੋ-ਘੱਟ 5 ਬੂਟੇ ਜ਼ਰੂਰ ਲਾਵੇਗਾ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰੇਗਾ | ਇਸ ਮੌਕੇ 'ਤੇ ਗੁਰਪ੍ਰੀਤ ਕੌਰ, ਮਨਜੀਤ ਨਾਹਰ, ਰਵਿੰਦਰ ਕੌਰ, ਸੰਤੋਸ਼ ਕੁਮਾਰੀ, ਗਾਰਗੀ, ਜਸਵੀਰ ਕੌਰ ਅਤੇ ਮਿਹਜੀਤ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਧਰਨਾ ਅੱਜ <br/> ਅਗਲੀ ਖ਼ਬਰ ਨਗਰ ਕੌਂਸਲ ਜਗਰਾਉਂ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>
Ad Position 24