19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕਿਲ੍ਹਾ ਰਾਏਪੁਰ ਵਿਖੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਓ ਲਈ ਜਾਗਰੂਕਤਾ ਕੈਂਪ <br/>

Ad Position 21
No active advertisement
ਕਿਲ੍ਹਾ ਰਾਏਪੁਰ ਵਿਖੇ ਵੈਕਟਰ ਬੋਰਨ ਬਿਮਾਰੀਆਂ ਤੋ ਬਚਾਓ ਲਈ ਜਾਗਰੂਕਤਾ ਕੈਂਪ ਸਮੇਂ ਹੈਲਥ ਇੰਸਪੈਕਟਰ ਕੁਲਪ੍ਰੀਤ ਸਿੰਘ ਸਮਰਾ ਤੇ ਹੋਰ | ਤਸਵੀਰ : ਅੰਮਿ੍ਤਪਾਲ ਸਿੰਘ ਕੈਲੇ <br/> 06-06-2026
ਡੇਹਲੋਂ, 5 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਆਹਲੂਵਾਲੀਆ ਤੇ ਐੱਸ. ਐੱਮ. ਓ. ਡਾ. ਹਰਬਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਲ੍ਹਾ ਰਾਏਪੁਰ ਵਿਖੇ ਐਂਟੀ ਮਲੇਰੀਆ ਮਹੀਨਾ ਜੂਨ 2026 ਦੇ ਮੱਦੇਨਜ਼ਰ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਹੈਲਥ ਇੰਸਪੈਕਟਰ ਕੁਲਪ੍ਰੀਤ ਸਿੰਘ ਸਮਰਾ ਨੇ ਦੱਸਿਆ ਕਿ ਮਲੇਰੀਆ ਬੁਖ਼ਾਰ ਇੱਕ ਖ਼ਾਸ ਕਿਸਮ ਦੇ ਮਾਦਾ ਐਨੋਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਸਵੇਰੇ ਤੇ ਸ਼ਾਮ ਦੇ ਸਮੇਂ ਕੱਟਦਾ ਹੈ | ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ | ਇਸ ਲਈ ਆਪਣੇ ਆਲੇ-ਦੁਆਲੇ ਕਿਸੇ ਵੀ ਥਾਂ 'ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ | ਠੰਢ ਤੇ ਕਾਂਬੇ ਨਾਲ ਬੁਖ਼ਾਰ, ਤੇਜ਼ ਬੁਖ਼ਾਰ, ਉਲਟੀਆਂ ਅਤੇ ਸਿਰ ਦਰਦ, ਬੁਖ਼ਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ਤੇ ਪਸੀਨਾ ਆਉਣਾ ਇਸ ਦੇ ਮੁੱਖ ਲੱਛਣ ਹਨ | ਉਨ੍ਹਾਂ ਸਲਾਹ ਦਿੱਤੀ ਕਿ ਟਾਇਰਾਂ, ਗਮਲਿਆਂ, ਡਰੰਮਾਂ ਆਦਿ ਵਿਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਵਰਤੋਂ ਕਰੋ | ਦਲਜੀਤ ਸਿੰਘ ਮਲਟੀਪਰਪਜ਼ ਹੈਲਥ ਵਰਕਰ (ਮੇਲ) ਨੇ ਦੱਸਿਆ ਕਿ ਬੁਖ਼ਾਰ ਹੋਣ ਤੇ ਤਰੰਤ ਨੇੜੇ ਦੀ ਡਿਸਪੈਂਸਰੀ ਜਾਂ ਹਸਪਤਾਲ ਨਾਲ ਸੰਪਰਕ ਕਰੋ | ਜਿੱਥੇ ਮਲੇਰੀਏ ਦਾ ਟੈੱਸਟ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਇਸ ਸਮੇਂ ਮੁਹੰਮਦ ਸਬੀਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਨੇ ਆਏ ਲੋਕਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵੰਡਰਲੈਂਡ ਅਤੇ ਈਸਟਵੁੱਡ ਵਿਲੇਜ ਜਲੰਧਰ ਵਿਖੇ ਰੋਮਾਂਚਕ ਅਤੇ ਯਾਦਗਾ... ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਧਰਨਾ ਅੱਜ <br/>
Ad Position 24