19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵੰਡਰਲੈਂਡ ਅਤੇ ਈਸਟਵੁੱਡ ਵਿਲੇਜ ਜਲੰਧਰ ਵਿਖੇ ਰੋਮਾਂਚਕ ਅਤੇ ਯਾਦਗਾਰ ਟਰਿੱਪ <br/>

Ad Position 21
No active advertisement
ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਦੇ ਟਰਿੱਪ ਦੌਰਾਨ ਚੇਅਰਮੈਨ ਸੁਰਿੰਦਰ ਸ਼ਾਹੀ ਅਤੇ ਬੱਚੇ | ਅਜੀਤ ਤਸਵੀਰ <br/> 06-06-2026
ਖੰਨਾ, 5 ਜੂਨ (ਹਰਜਿੰਦਰ ਸਿੰਘ ਲਾਲ)-ਸਮਰਾਲਾ ਰੋਡ ਸਥਿਤ ਪ੍ਰਸਿੱਧ ਸੰਸਥਾ ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਲਈ ਵੰਡਰਲੈਂਡ ਅਤੇ ਈਸਟਵੁੱਡ ਰਿਜ਼ੋਰਟ, ਜਲੰਧਰ ਵਿਖੇ ਇੱਕ ਵਿਸ਼ੇਸ਼ ਮਨੋਰੰਜਕ, ਰੋਮਾਂਚਕ ਅਤੇ ਮਸਤੀ ਭਰਪੂਰ ਟਰਿੱਪ ਲਗਾਇਆ ਗਿਆ | ਇਸ ਟਰਿੱਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਦਬਾਅ ਤੋਂ ਕੁੱਝ ਸਮੇਂ ਲਈ ਦੂਰ ਕਰ ਕੇ ਉਨ੍ਹਾਂ ਨੂੰ ਸਟਰੈੱਸ-ਫਰੀ, ਤਾਜ਼ਗੀ ਭਰਿਆ ਅਤੇ ਖ਼ੁਸ਼ਗਵਾਰ ਮਾਹੌਲ ਪ੍ਰਦਾਨ ਕਰਨਾ ਸੀ | ਇਸ ਟਰਿੱਪ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਰੋਮਾਂਚ, ਮਸਤੀ, ਹਾਸੇ-ਖੇਡੇ ਅਤੇ ਖ਼ੁਸ਼ੀਆਂ ਨਾਲ ਭਰਪੂਰ ਦਿਨ ਬਿਤਾਇਆ | ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਅਤੇ ਪਿ੍ੰਸੀਪਲ ਅੰਜੂ ਭਾਟੀਆ ਨੇ ਵੀ ਵਿਦਿਆਰਥੀਆਂ ਨਾਲ ਟਰਿੱਪ ਦਾ ਭਰਪੂਰ ਆਨੰਦ ਮਾਣਿਆ | ਉਨ੍ਹਾਂ ਨੇ ਬੱਚਿਆਂ ਨਾਲ ਰਲ-ਮਿਲ ਕੇ ਵੱਖ-ਵੱਖ ਗਤੀਵਿਧੀਆਂ ਵਿਚ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਦੀ ਖ਼ੁਸ਼ੀ ਵਿਚ ਸਾਂਝ ਪਾਈ | ਇਸ ਮੌਕੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਕਿਹਾ ਕਿ ਅਜਿਹੇ ਟਰਿਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ ਕਿਉਂਕਿ ਇਹ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਸਹਿਯੋਗ, ਟੀਮ ਭਾਵਨਾ, ਲੀਡਰਸ਼ਿਪ ਅਤੇ ਨਵੀਆਂ ਚੀਜ਼ਾਂ ਸਿੱਖਣ ਦੀ ਸਮਰੱਥਾ ਨੂੰ ਵਿਕਸਿਤ ਕਰਦੇ ਹਨ | ਪਿ੍ੰਸੀਪਲ ਅੰਜੂ ਭਾਟੀਆ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਭਰਪੂਰ ਟਰਿੱਪ ਵੀ ਵਿਦਿਆਰਥੀਆਂ ਦੇ ਵਿਕਾਸ ਦਾ ਅਹਿਮ ਹਿੱਸਾ ਹਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ 'ਚ ਕੌਮਾਂਤਰੀ ਨਸ਼ਾ ਤੇ ਹਥਿਆਰ ਤਸਕਰੀ ਗਰੋਹ ਦਾ ਪਰਦਾਫ਼ਾਸ਼ <br/> ਅਗਲੀ ਖ਼ਬਰ ਕਿਲ੍ਹਾ ਰਾਏਪੁਰ ਵਿਖੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਓ ਲਈ ਜਾਗਰੂਕਤਾ ਕੈਂਪ <br/>
Ad Position 24