15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕਾਂਗਰਸ ਵਰਕਰ ਖ਼ਿਲਾਫ਼ ਪਰਚੇ ਦੇ ਵਿਰੋਧ 'ਚ ਮੰਤਰੀ ਦੇ ਘਰ ਅੱਗੇ ਕਾਂਗਰਸੀਆਂ ਵਲੋਂ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 07-06-2026
ਖੰਨਾ, 6 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਵਿਖੇ ਕਾਂਗਰਸ ਵਲੋਂ ਪੰਜਾਬ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਨਿਵਾਸ ਸਥਾਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਬਲਾਕ ਕਾਂਗਰਸ ਕਮੇਟੀ ਖੰਨਾ (ਸ਼ਹਿਰੀ) ਅਤੇ ਬਲਾਕ ਕਾਂਗਰਸ (ਦਿਹਾਤੀ) ਦੇ ਪ੍ਰਧਾਨਾਂ ਰਾਜੀਵ ਰਾਏ ਮਹਿਤਾ ਐਡਵੋਕੇਟ ਅਤੇ ਹਰਜਿੰਦਰ ਸਿੰਘ ਇਕੋਲਾਹਾ ਨੇ ਦੱਸਿਆ ਕਿ ਪਿਛਲੇ ਦਿਨੀਂ ਟਾਂਡਾ ਵਿਖੇ ਕਾਂਗਰਸ ਪਾਰਟੀ ਦੇ ਇੱਕ ਵਰਕਰ ਖਿਲਾਫ ਆਮ ਆਦਮੀ ਪਾਰਟੀ ਦੇ ਦਬਾਅ ਹੇਠ, ਝਾੜੂ ਦੇ ਤੀਲਾ ਤੀਲਾ ਕਰਨ ਅਤੇ ਨਿਰਾਦਰ ਕਰਨ ਦੇ ਦੋਸ਼ਾਂ ਤਹਿਤ ਝੂਠਾ ਅਤੇ ਬਦਲਾਖੋਰੀ ਦੀ ਭਾਵਨਾ ਨਾਲ ਪ੍ਰੇਰਿਤ ਪਰਚਾ ਦਰਜ ਕੀਤਾ ਗਿਆ ਸੀ | ਅਸਲ ਵਿਚ ਇਹ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਅਤੇ ਕਾਂਗਰਸ ਵਰਕਰਾਂ ਨੂੰ ਡਰਾਉਣ ਧਮਕਾਉਣ ਦੀ ਇਕ ਕੋਸ਼ਿਸ਼ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ | ਅੱਜ ਇਸ ਪਰਚੇ ਦੇ ਵਿਰੋਧ ਵਿਚ ਸਥਾਨਕ ਸਨਸਿਟੀ ਅਮਲੋਹ ਰੋਡ ਖੰਨਾ ਵਿਖੇ ਪੰਜਾਬ ਸਰਕਾਰ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਨਿਵਾਸ ਸਥਾਨ ਦੇ ਬਾਹਰ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਵੱਖ-ਵੱਖ ਬੁਲਾਰਿਆਂ ਨੇ ਬੋਲਦੇ ਹੋਏ ਕਿਹਾ ਮੌਜੂਦਾ ਸਰਕਾਰ ਬਦਲਾਖੋਰੀ ਦੀ ਨੀਅਤ ਨਾਲ ਕੰਮ ਕਰ ਰਹੀ ਹੈ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਉੱਪਰ ਝੂਠੇ ਪਰਚੇ ਦਰਜ ਕਰਵਾ ਰਹੀ ਹੈ | ਮੌਜੂਦਾ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਝਾੜੂ ਸਰਕਾਰ ਬਣਦੀ ਹੈ ਤਾਂ ਸੱਥਾਂ 'ਚ ਫੈਸਲੇ ਹੋਣਗੇ ਅਤੇ ਕਿਸੇ ਨੂੰ ਵੀ ਧਰਨੇ ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪਵੇਗੀ ਪਰ ਜਿੰਨੇ ਧਰਨੇ ਪ੍ਰਦਰਸ਼ਨ ਮੌਜੂਦਾ ਸਰਕਾਰ ਦੇ ਸਮੇਂ ਹੋ ਰਹੇ ਹਨ ਉਨੇ ਪਹਿਲਾਂ ਕਦੇ ਵੀ ਨਹੀਂ ਸੀ ਹੋਏ | ਮੌਜੂਦਾ ਸਰਕਾਰ ਵਲੋਂ ਟਾਂਡਾ ਵਿਖੇ ਜੋ ਪਰਚਾ ਦਰਜ ਕਰਵਾਇਆ ਗਿਆ ਹੈ ਉਹ ਸਰਾਸਰ ਝੂਠਾ ਤੇ ਬੇਬੁਨਿਆਦ ਹੈ | ਕੱਲ੍ਹ ਮੌਜੂਦਾ ਸਰਕਾਰ ਵਲੋਂ ਪਟਿਆਲਾ ਵਿਖੇ 260 ਬੇਕਸੂਰ ਲਾਈਨਮੈਨਾਂ ਉੱਪਰ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਹੈ, ਜਿਸ ਨੂੰ ਦੇਖ ਇਹ ਲੱਗਦਾ ਹੈ ਕਿ ਭਾਰਤ ਉੱਪਰ ਜਿਵੇਂ ਅੰਗਰੇਜ਼ਾਂ ਦਾ ਰਾਜ ਫਿਰ ਹੋ ਗਿਆ ਹੈ | ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਮੈਂਬਰ, ਸੀਨੀਅਰ ਕਾਂਗਰਸ ਵਰਕਰ, ਮਹਿਲਾ ਕਾਂਗਰਸ, ਯੂਥ ਕਾਂਗਰਸ, ਐਸ. ਸੀ ਅਤੇ ਬੀ. ਸੀ ਸੈੱਲ ਮੈਬਰਜ਼ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਟਰੱਸਟ ਬਣਾਉਣ ਦਾ ਫੈਸਲਾ, ਮੌਕੇ 'ਤੇ ਹੀ ਸਾਢੇ 18 ਲੱਖ ਦੇਣ ਦਾ ਹੋਇਆ ਐਲਾਨ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸਰਕਲ ਖੰਨਾ ਦੀ ਮੀਟਿੰਗ
Ad Position 24