ਸਾਹਨੇਵਾਲ, 6 ਜੂਨ (ਹਨੀ ਚਾਠਲੀ)-ਪਿਛਲੇ 4 ਸਾਲਾਂ ਦੌਰਾਨ ਪੰਜਾਬ 'ਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਹਰ ਵਰਗ ਨੂੰ ਅਨੇਕਾਂ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਹਨ ਅਤੇ 4 ਸਾਲ ਪਹਿਲਾਂ ਜਦੋਂ ਦੀ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲੀ ਹੈ, ਬਗੈਰ ਕਿਸੇ ਭੇਦ-ਭਾਵ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਘਰੇਲੂ ਬਿਜਲੀ ਬਿੱਲ ਮੁਆਫ਼ ਕਰਨ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਹੂਲਤਾਂ ਅਤੇ ਲੋਕ ਭਲਾਈ ਲਈ ਕਦਮ ਉਠਾਏ ਹਨ | ਇਹ ਪ੍ਰਗਟਾਵਾ ਸਾਹਨੇਵਾਲ ਵਾਰਡ ਨੰਬਰ 5 ਤੋਂ 'ਆਪ' ਦੇ ਇੰਚਾਰਜ ਧਰਮਿੰਦਰ ਕੁਮਾਰ ਕਾਲੀ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦੀਪਕ ਦੀਨੂੰ ਨੇ ਗੱਲਬਾਤ ਕਰਦਿਆਂ ਕੀਤਾ | ਕਾਲੀ ਤੇ ਦੀਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਪੰਜਾਬ ਦੀ ਆਪ ਸਰਕਾਰ ਤੋਂ ਬਾਗੋ ਬਾਗ਼ ਹੈ, ਜਿਸ ਕਾਰਨ ਪੰਜਾਬ ਦੇ ਲੋਕ 2027 ਵਿਚ ਮੁੜ ਤੋਂ ਭਗਵੰਤ ਸਿੰਘ ਮਾਨ ਨੂੰ ਦੂਜੀ ਵਾਰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹੋਏ ਪਏ ਹਨ | ਇਸ ਮੌਕੇ ਪ੍ਰਦੀਪ ਸਿੰਘ ਆਦਿ ਹਾਜ਼ਰ ਸਨ |